ਬਿਊਰੋ ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਅਸ਼ਲੀਲ ਵੀਡੀਓ ਵਿਵਾਦਾਂ ਚ ਘਿਰੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਪੰਥ ਚੋਂ ਛੇਕ ਦਿੱਤਾ ਗਿਆ ਸੀ ਸੁੱਚਾ ਸਿੰਘ ਲੰਗਾਹ ਦੁਆਰਾ ਲਗਾਤਰ ਸ੍ਰੀ ਅਕਾਲ ਤਖ਼ਤ ਸਾਹਿਬ ਆ ਭੁੱਲ ਬਖਸਾਈ ਜਾਂਦੀ ਤੇ ਮੁਆਫ਼ੀ ਦੇਂਣ ਦੀ ਅਪੀਲ ਕੀਤੀ ਜਾਂਦੀ ਸੀ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਆਪਣੀ ਭੁੱਲ ਬਖਸ਼ਾਉਣ ਲਈ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਜਿਸ ‘ਤੇ ਸਿੰਘ ਸਾਹਿਬ ਵਲੋਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਦਿਨ ਜਪੁਜੀ ਸਾਹਿਬ ਦਾ ਪਾਠ ਕਰਨ, ਬਰਤਨ ਮਾਂਜਣ ਅਤੇ ਢਾਡੀ ਸਿੰਘਾਂ ਦੇ ਜਥਿਆਂ ਨੂੰ ਲੰਗਰ ਛਕਾਉਣ ਦਾ ਆਦੇਸ਼ ਜਾਰੀ ਕੀਤਾ ਗਿਆ। ਜਥੇਦਾਰ ਲੰਗਾਹ ਪੰਜ ਸਾਲ ਤੱਕ ਕਿਸੇ ਵੀ ਧਾਰਮਕ ਜਥੇਬੰਦੀ ਦੇ ਮੈਂਬਰ ਨਹੀਂ ਬਣ ਸਕਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਉਪਰੰਤ ਗੁਰਬਾਣੀ ਦੀਆਂ ਲਗਾਂ ਮਾਤਰਾਂ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਸਿੰਘ ਸਾਹਿਬਾਨ ਵਲੋਂ ਪ੍ਰਵਾਸੀ ਸਿੱਖ ਥਮਿੰਦਰ ਸਿੰਘ ਆਨੰਦ ਨੂੰ ਸਿੱਖ ਪੰਥ ਵਿਚੋਂ ਖ਼ਾਰਜ ਕਰਨ ਦਾ ਹੁਕਮਨਾਮਾ ਜਾਰੀ ਕੀਤਾ ਗਿਆ

