ਬਿਊਰੋ, ਪ੍ਰਾਈਮ ਪੋਸਟ ਪੰਜਾਬ
ਤਰਨਤਾਰਨ : ਪਿੰਡ ਜੌੜਾ ਦੀ ਰਹਿਣ ਵਾਲੀ ਕੌਮੀ ਪੱਧਰ ਦੀ ਕਬੱਡੀ ਖਿਡਾਰਨ ਵੀਰਪਾਲ ਕੌਰ (25) ਦੀ ਸ਼ਨੀਵਾਰ ਨੂੰ ਮੌਤ ਹੋ ਗਈ। ਕੁਝ ਦਿਨ ਪਹਿਲਾਂ ਉਸ ਦੀ ਮਾਸੀ (ਮਾਂ ਦੀ ਭੈਣ), ਪੁੱਤਰ ਅਤੇ ਧੀ ਨੇ ਉਸ ਦੇ ਚਰਿੱਤਰ ‘ਤੇ ਸਵਾਲ ਕੀਤੇ ਜਾਣ ਕਾਰਨ ਉਹ ਮਾਨਸਿਕ ਤਣਾਅ ਵਿਚ ਸੀ।
ਦੱਸਿਆ ਜਾ ਰਿਹਾ ਹੈ ਕਿ ਵੀਰਪਾਲ ਕੌਰ ਨੇ 17 ਨਵੰਬਰ ਨੂੰ ਆਪਣੇ ਘਰ ਹੀ ਕੀਟਨਾਸ਼ਕ ਦਵਾਈ ਪੀ ਲਈ ਸੀ। ਉਸ ਨੂੰ ਗੰਭੀਰ ਹਾਲਤ ਵਿਚ ਰਸੂਲਪੁਰ ਪਿੰਡ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿਚ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਜਿੱਥੇ ਸ਼ਨੀਵਾਰ ਨੂੰ ਉਸ ਨੇ ਆਖਰੀ ਸਾਹ ਲਿਆ।
ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਦੀ ਸ਼ਿਕਾਇਤ ’ਤੇ ਸਰਹਾਲੀ ਪੁਲੀਸ ਨੇ ਮਨਜਿੰਦਰ ਕੌਰ (ਸੁਖਵਿੰਦਰ ਕੌਰ ਦੀ ਭੈਣ), ਉਸ ਦੀ ਲੜਕੀ ਗਗਨਦੀਪ ਕੌਰ ਅਤੇ ਉਸ ਦੇ ਪੁੱਤਰ ਗੁਰਲਾਲ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਗਿਆ। ਫਿਲਹਾਲ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।

