Visitor : Visitor
,

ਪ੍ਰਿਯੰਕਾ ਗਾਂਧੀ ਨੇ ਨਵਜੋਤ ਸਿੱਧੂ ਨੂੰ  ਲਿਖੀ ਚਿੱਠੀ , ਕੀ ਬਾਹਰ ਆਉਂਦੇ ਹੀ ਮਿਲੂ ਵੱਡੀ ਜ਼ਿੰਮੇਵਾਰੀ ?

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਸੂਤਰਾਂ ਮੁਤਾਬਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਇਕ ਚਿੱਠੀ ਭੇਜੀ ਹੈ, ਉਸ ‘ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਰੋਡ ਰੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪਰ ਇਸ ਦੌਰਾਨ ਸੂਤਰਾਂ ਮੁਤਾਬਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਿਯੰਕਾ ਗਾਂਧੀ ਨੇ ਸਿੱਧੂ ਨੂੰ ਇਕ ਚਿੱਠੀ ਭੇਜੀ ਹੈ, ਉਸ ‘ਚ ਕੀ ਲਿਖਿਆ ਹੈ, ਇਹ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸਿੱਧੂ ਜੇਲ ਤੋਂ ਬਾਹਰ ਆਉਂਦੇ ਹੀ ਇੱਕ ਵੱਡੀ ਜ਼ਿੰਮੇਵਾਰੀ ਸੌਪੀ ਜਾ ਸਕਦੀ ਹੈ।

ਜੇਕਰ ਦੇਖਿਆ ਜਾਵੇ ਤਾਂ ਪਿਛਲੇ ਕੁਝ ਸਮੇਂ ਤੋਂ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ, ਕਈ ਸੀਨੀਅਰ ਆਗੂਆਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਸਿੱਧੂ ਨੂੰ ਹਮੇਸ਼ਾ ਹੀ ਪਾਰਟੀ ਦਾ ਸਟਾਰ ਪ੍ਰਚਾਰਕ ਮੰਨਿਆ ਜਾਂਦਾ ਰਿਹਾ ਹੈ, ਅਜਿਹੇ ‘ਚ ਹੁਣ ਮੰਨਿਆ ਜਾ ਰਿਹਾ ਹੈ ਕਿ ਸਿੱਧੂ ਦੇ ਜੇਲ ਤੋਂ ਬਾਹਰ ਆਉਣ ‘ਤੇ ਉਨ੍ਹਾਂ ਨੂੰ ਕੋਈ ਅਹਿਮ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਦੀ ਅਗਲੇ ਸਾਲ ਜਨਵਰੀ ਦੇ ਅੰਤ ਵਿੱਚ ਜੇਲ੍ਹ ਤੋਂ ਬਾਹਰ ਆਉਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

Visitor : Visitor