Visitor : Visitor
,

ਇਨੋਵਾ ਕਾਰ ਤੇ ਟਰੱਕ ਵਿਚਾਲੇ ਭਿਆਨਕ ਟੱਕਰ, ਹਾਦਸੇ ‘ਚ ਦੋ ਔਰਤਾਂ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ   ਫਿਲੌਰ 28 ਨਵੰਬਰ 2022 : ਫਿਲੌਰ ਵਿਖੇ ਨੂਰਮਹਿਲ ਰੋਡ ‘ਤੇ ਅੱਜ ਤੜਕਸਾਰ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਟਰੱਕ ਅਤੇ ਇੱਕ ਇਨੋਵਾ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਟੱਕਰ ਇੰਨੀ ਭਿਆਨਕ ਸੀ ਕਿ ਇਨੋਵਾ ਕਾਰ ਦੇ ਪਰਖੱਚੇ ਉੱਡ ਗਏ | ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਚਾਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ  

ਫਿਲੌਰ 28 ਨਵੰਬਰ 2022 : ਫਿਲੌਰ ਵਿਖੇ ਨੂਰਮਹਿਲ ਰੋਡ ‘ਤੇ ਅੱਜ ਤੜਕਸਾਰ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਟਰੱਕ ਅਤੇ ਇੱਕ ਇਨੋਵਾ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਟੱਕਰ ਇੰਨੀ ਭਿਆਨਕ ਸੀ ਕਿ ਇਨੋਵਾ ਕਾਰ ਦੇ ਪਰਖੱਚੇ ਉੱਡ ਗਏ | ਇਸ ਹਾਦਸੇ ਵਿੱਚ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਚਾਰ ਜਣੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ।

ਇਨ੍ਹਾਂ ਵਿੱਚ ਗੰਭੀਰ ਜਖ਼ਮੀ ਬਲਬੀਰ ਕੌਰ ਅਤੇ ਹਰਭਜਨ ਕੌਰ ਨੇ ਲੁਧਿਆਣਾ ਦੇ ਹਸਪਤਾਲ ਵਿੱਚ ਜਾਂਦੇ ਹੋਏ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਬਾਕੀ ਜ਼ਖਮੀਆਂ ਨੂੰ ਫਿਲੌਰ ਦੇ ਇੱਕ ਨਿੱਜੀ ਹਸਪਤਲ ਵਿੱਚ ਭਰਤੀ ਕਰਵਾਇਆ ਗਿਆ ਹੈ |

ਇਸ ਮੌਕੇ ਰਾਹਗੀਰਾਂ ਨੇ ਦੱਸਿਆ ਕਿ ਟਰੱਕ ਫਿਲੌਰ ਤੋਂ ਨਕੋਦਰ ਸਾਈਡ ਜਾ ਰਿਹਾ ਸੀ ਤੇ ਇਨੋਵਾ ਨਕੋਦਰ  ਤੋਂ ਫਿਲੌਰ ਵੱਲ ਆ ਰਹੀ ਸੀ, ਇਸ ਦੌਰਾਨ ਇਹ ਹਾਦਸਾ ਵਾਪਰਿਆ | ਘਟਨਾ ਸਬੰਧੀ ਇਨੋਵਾ ਦੇ ਡਰਾਈਵਰ ਵਿਜੈ ਕੁਮਾਰ ਨੇ ਦੱਸਿਆ ਕਿ ਉਸਦੀ ਸਿਹਤ ਠੀਕ ਨਹੀਂ ਜਿਸ ਕਰਕੇ ਉਸਦੀ ਅੱਖ ਲੱਗ ਗਈ ਸੀ ਤੇ ਇਹ ਹਾਦਸਾ ਵਾਪਰ ਗਿਆ | ਮੌਕੇ ‘ਤੇ ਪਹੁੰਚੇ ਡਿਊਟੀ ਅਫ਼ਸਰ ਬਲਜੀਤ ਸਿੰਘ ਨੇ ਇਨੋਵਾ ਗੱਡੀ ਨੂੰ ਟੋਅ ਕਰਕੇ ਸਾਈਡ ‘ਤੇ ਕਰਵਾ ਕੇ ਰੋਡ ਚਾਲੂ ਕਰਵਾ ਦਿੱਤਾ।

Leave a Reply

Your email address will not be published. Required fields are marked *

Visitor : Visitor