Visitor : Visitor
,

ਅਕਾਲੀ ਆਗੂ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਟਾਲਾ : ਬਟਾਲਾ  ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਦੇ ਨੇੜੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਗੋਲੀ ਚੱਲਣ ਨਾਲ ਇੱਕ ਬੰਦੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੀਤਪਾਲ ਉਮਰ ਕਰੀਬ 50 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਟਾਲਾ : ਬਟਾਲਾ  ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਦੇ ਨੇੜੇ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਗੋਲੀ ਚੱਲਣ ਨਾਲ ਇੱਕ ਬੰਦੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੀਤਪਾਲ ਉਮਰ ਕਰੀਬ 50 ਸਾਲ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ ਹੈ।

ਪੁਲਿਸ ਸੂਤਰਾਂ ਮੁਤਾਬਕ ਅਜੀਤਪਾਲ ਸਿੰਘ ਆਪਣੇ ਦੋਸਤ ਅੰਮ੍ਰਿਤਪਾਲ ਦੇ ਨਾਲ ਗੱਡੀ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਰਸਤੇ ਵਿਚ ਕਿਸੇ ਕਾਰਨ ਉਨ੍ਹਾਂ ਨੇ ਆਪਣੀ ਗੱਡੀ ਰੋਕੀ। ਇਸੇ ਦੌਰਾਨ ਕੋਲੋਂ ਜਾ ਰਹੀ ਦੂਜੀ ਗੱਡੀ ‘ਚੋ ਫਾਇਰਿੰਗ ਕੀਤੀ ਗਈ, ਜਿਸ ਨਾਲ ਅਜੀਤਪਾਲ ਦੇ ਗੋਲੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਤੇ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor