Visitor : Visitor
,

ਗੋਲਡੀ ਬਰਾੜ ਦੀ ਗ੍ਰਿਫਤਾਰੀ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 2 ਦਸੰਬਰ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 2 ਦਸੰਬਰ 2022 : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਦੀ ਖਬਰ ਮਿਲਣ ਮਗਰੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਹਾਲੇ ਤੱਕ ਵਿਸ਼ਵਾਸ਼ ਨਹੀਂ ਹੋ ਰਿਹਾ ਪਰ ਪ੍ਰਮਾਤਮਾ ਕਰੇ ਇਹ ਗੱਲ ਸੱਚ ਹੋਵੇ । ਮੈਂ ਇਸ ਦੇ ਲਈ ਪ੍ਰਮਾਤਮਾ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਲੱਖਾਂ ਲੋਕਾਂ ਦੀਆਂ ਦੁਆਵਾਂ ਸੁਣੀਆਂ ।ਬਲਕੌਰ ਸਿੰਘ ਨੇ ਕਿਹਾ ਕਿ ਗੋਲਡੀ ਬਰਾੜ ਲੱਖਾਂ ਮਾਵਾਂ ਦੇ ਪੁੱਤਾਂ ਨੂੰ ਮਾਰਨ ਦੀਆਂ ਸਾਜ਼ਿਸ਼ਾਂ ਰਚ ਰਿਹਾ ਹੈ । ਪੰਜਾਬ ਨੂੰ ਬਰਬਾਦ ਕਰ ਰਿਹਾ ਹੈ। ਇਹੋ ਜਿਹੇ ਬੰਦੇ ਨੂੰ ਫਾਂਸੀ ਲਗਾ ਦੇਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਗੱਲਾਂ ਲਾਰੈਂਸ਼ ਬਿਸ਼ਨੋਈ ਨੇ ਰਿਮਾਂਡ ਦੌਰਾਨ ਨਹੀਂ ਦੱਸੀਆਂ ਉਹ ਗੋਲਡੀ ਬਰਾੜ ਦੱਸੇ ਤੇ ਮੈਂ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਲਾਰੈਂਸ ਨੂੰ ਮੁੜ ਪੰਜਾਬ ਲਿਆ ਕੇ ਦੋਹਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਬਲਕੌਰ ਸਿੰਘ ਨੇ ਕਿਹਾ ਕਿ ਜੇ ਕੇਂਦਰੀ ਏਜੰਸੀਆਂ ਨੂੰ ਮੇਰੀ ਲੋੜ ਪਵੇਗੀ ਤਾਂ ਮੈਂ ਉਨ੍ਹਾਂ ਦਾ ਪੂਰਾ ਸਹਿਯੋਗ ਦੇਵਾਂਗਾ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣਾ ਸਾਰਾ ਦਾਅ ‘ਤੇ ਲਗਾ ਦਿਆਂਗਾ, ਪਰ ਮੇਰੇ ਪੁੱਤ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਇਸ ਤੋਂ ਅੱਗੇ ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ।

ਦੱਸ ਦੇਈਏ ਕਿ ਬੀਤੇ ਦਿਨ ਮੂਸੇਵਾਲਾ ਦੇ ਪਿਤਾ ਨੇ ਗੋਲਡੀ ਬਰਾੜ ਦੇ ਨਾ ਫੜ੍ਹੇ ਜਾਣ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਸੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਗੋਲਡੀ ਬਰਾੜ ‘ਤੇ 2 ਕਰੋੜ ਦਾ ਇਨਾਮ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇ ਸਰਕਾਰਾਂ ਇਹ ਪੈਸੇ ਨਹੀਂ ਦੇ ਸਕਦੀਆਂ ਤਾਂ ਉਹ ਆਪਣੇ ਪੱਲਿਓਂ 2 ਕਰੋੜ ਰੁਪਏ ਦੇਣਗੇ।

Leave a Reply

Your email address will not be published. Required fields are marked *

Visitor : Visitor