25 ਗ੍ਰਾਮ ਹੈਰੋਇਨ , 61 ਬੋਤਲਾਂ ਸ਼ਰਾਬ ਨਜਾਇਜ਼, 8 ਬੋਤਲਾਂ ਸ਼ਰਾਬ ਹਰਿਆਣਾ ਕੀਤੀ ਬਰਾਮਦ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 2 ਦਸੰਬਰ 2022 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋਈ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬਰੇਟਾ ਦੇ ਥਾਣੇਦਾਰ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਬਲਜੋਤ ਸਿੰਘ ਉਰਫ ਬਿੰਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਚੂਲੜੀਆ ਵਾਲੀ ਗਲੀ ਵਾਰਡ ਨੰ:2 ਬਰੇਟਾ ਨੂੰ ਕਾਬੂ ਕਰਕੇ 25 ਗ੍ਰਾਮ ਹੈਰੋਇਨ , 1900 ਰੁਪੈ ਜਾਮਾ ਤਲਾਸੀ ਸਮੇਤ ਮੋਬਾਇਲ ਫੋਨ ਬਰਾਮਦ ਹੋਣ ਪਰ ਥਾਣਾ ਬਰੇਟਾ ਵਿਖੇ ਮੁਕੱਦਮਾ ਨੰਬਰ 139 ਮਿਤੀ 01-12-22 ਅ/ਧ 21ਬੀ/61/85 ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।
ਥਾਣਾ ਸਰਦੂਲਗੜ੍ਹ ਦੇ ਹੋਲਦਾਰ ਗੁਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਸੰਦੀਪ ਸਿੰਘ ਪੁੱਤਰ ਮਾਗ ਸਿੰਘ ਵਾਸੀ ਆਹਲੂਪੁਰ, ਸੁਲੱਖਣ ਸਿੰਘ ਪੁੱਤਰ ਲਾਲ ਸਿੰਘ ਵਾਸੀ ਝੰਡਾ ਕਲ੍ਹਾ ਨੂੰ ਕਾਬੂ ਕਰਕੇ 41 ਬੋਤਲਾ ਨਜਾਇਜ ਸ਼ਰਾਬ ਸਮੇਤ ਮੋਟਰਸਾਈਕਲ ਸੀ.ਡੀ ਡੀਲਕਸ ਬਰਾਮਦ ਹੋਣ ਪਰ ਥਾਣਾ ਸਰਦੂਲਗੜ੍ਹ ਵਿਖੇ ਮੁਕੱਦਮਾ ਨੰਬਰ 180 ਮਿਤੀ 01-12-22 ਅ/ਧ 61 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆਂ ਹੈ।
ਥਾਣਾ ਜੋਗਾ ਦੇ ਸ:ਥ: ਬੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦਰਸ਼ਨ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਭੁਪਾਲ ਖੁਰਦ ਨੂੰ ਕਾਬੂ ਕਰਕੇ 20 ਬੋਤਲਾ ਨਜਾਇਜ਼ ਸ਼ਰਾਬ ਬਰਾਮਦ ਹੋਣ ਤੇ ਥਾਣਾ ਜੋਗਾ ਵਿਖੇ ਮੁਕੱਦਮਾ ਨੰਬਰ 111 ਮਿਤੀ 01-12-22 ਅ/ਧ 61 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।ਥਾਣਾ ਬਰੇਟਾ ਦੇ ਹੌਲਦਾਰ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੇਵਾ ਸਿੰਘ ਉਰਫ ਛਾਗਾ ਪੁੱਤਰ ਧੰਨਾ ਸਿੰਘ ਵਾਸੀ ਕੁਲਰੀਆ ਨੂੰ ਕਾਬੂ ਕਰਕੇ 8 ਬੋਤਲਾ ਸਰਾਬ ਨਜੈਜ ਬਰਾਮਦ ਹੋਣ ਪਰ ਥਾਣਾ ਬਰੇਟਾ ਵਿਖੇ ਮੁਕੱਦਮਾ ਨੰਬਰ 140 ਮਿਤੀ 01-12-22 ਅ/ਧ 61 ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕਰਵਾਇਆ ਗਿਆ ਹੈ।

ਇਸੇ ਤਰ੍ਹਾਂ ਭਗੌੜਾ ਮਨਜੀਤ ਸਿੰਘ ਉਰਫ ਬਬਲੂ ਪੁੱਤਰ ਗੁਰਮੇਲ ਸਿੰਘ ਵਾਸੀ ਪੱਖੋ ਕਲ੍ਹਾ ਜਿਸਦੇ ਵਿਰੁੱਧ ਮੁਕੱਦਮਾ ਨੰਬਰ 32 ਮਿਤੀ 01-03-21 ਅ/ਧ 307,326ਏ, 323,342, 364,386, 506, 148,149, ਹਿੰ:ਦੰ: ਥਾਣਾ ਭੀਖੀ ਦਰਜ ਰਜਿਸਟਰ ਹੋਇਆ ਸੀ ਨੂੰ ਸ:ਥ: ਸੁਰੇਸ਼ ਕੁਮਾਰ ਇੰਚਾਰਜ ਪੀ.ਓ. ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋ ਇਸਦਾ ਟਿਕਾਣਾ ਟਰੇਸ ਕਰਕੇ ਇਸਨੂੰ ਕਾਬੂ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਮੁੱਖ ਅਫਸਰ ਥਾਣਾ ਭੀਖੀ ਦੇ ਹਵਾਲੇ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ l

