Visitor : Visitor
,

ਪਟਿਆਲਾ ‘ਚ ਹੋਈ ਖੂਨੀ ਵਾਰਦਾਤ, ਵਿਅਕਤੀ ਦਾ ਨੋਕੀਲੀ ਵਸਤੁ ਨਾਲ ਕੀਤਾ ਕਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਤੋਂ ਸਾਹਮਣੇ ਆ ਰਹੀ ਹੈ ਕਿ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਬੀਤੀ ਰਾਤ ਇਕ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪਟਿਆਲਾ : ਇਸ ਵੇਲੇ ਦੀ ਵੱਡੀ ਖ਼ਬਰ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨੇੜੇ ਤੋਂ ਸਾਹਮਣੇ ਆ ਰਹੀ ਹੈ ਕਿ ਇਕ ਮਾਮੂਲੀ ਤਕਰਾਰ ਦੇ ਚੱਲਦਿਆਂ ਬੀਤੀ ਰਾਤ ਇਕ ਵਿਅਕਤੀ ਦਾ ਸੁਆ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਾਸੀ ਪਿੰਡ ਚੋਰੇ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਪਟਿਆਲਾ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੈਂਦੇ ਠੇਕੇ ਦੇ ਕੋਲ ਆਇਆ ਸੀ ,ਜਿੱਥੇ ਉਸ ਦੇ 2 ਸਾਥੀ ਵੀ ਮੌਜੂਦ ਸਨ।

ਇਸੇ ਦੌਰਾਨ ਉਸ ਦੀ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ ਤੇ ਤੈਸ਼ ‘ਚ ਆ ਇਕ ਵਿਅਕਤੀ ਨੇ ਦਵਿੰਦਰ ਸਿੰਘ ਦੇ ਪੇਟ ‘ਚ ਨੋਕੀਲੀ ਵਸਤੁ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਗੱਲ ਕਰਦਿਆਂ ਐੱਸ.ਐੱਚ.ਓ. ਅਮਨਦੀਪ ਬਰਾੜ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Leave a Reply

Your email address will not be published. Required fields are marked *

Visitor : Visitor