Visitor : Visitor

ਮਾਨਸਾ : ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਤੇ ਪਾਬੰਦੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 4 ਦਸੰਬਰ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2)  ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 4 ਦਸੰਬਰ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸਨਰ ਸ੍ਰੀਮਤੀ ਬਲਦੀਪ ਕੌਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2)  ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿੱਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰ ਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ। ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜਮੀ ਹੈ।
ਇਹ ਹੁਕਮ 31 ਜਨਵਰੀ, 2023 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor