ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 4 ਦਸੰਬਰ 2022 : ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾਬਾਰਾਂ ਅਤੇ ਪਬਲਿਕ ਸਥਾਨਾ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਜ਼ਿਲ੍ਹੇ ਵਿਚ ਹੁੱਕਾ ਬਾਰਾਂ ’ਤੇ ਪਾਬੰਦੀ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ। ਇਹ ਹੁਕਮ 31 ਜਨਵਰੀ 2023 ਤੱਕ ਲਾਗੂ ਰਹੇਗਾ।











