Visitor : Visitor
,

ਸਿੱਧੂ ਮੂਸੇਵਾਲਾ ਕਤਲ ਮਾਮਲਾ : ਬੱਬੂ ਮਾਨ ਤੋਂ ਪੁੱਛਗਿੱਛ ਕਰੇਗੀ ਮਾਨਸਾ ਪੁਲਿਸ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 6 ਦਸੰਬਰ 2022 :  ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 6 ਦਸੰਬਰ 2022 :  ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ।

ਸੂਤਰਾਂ ਮੁਤਾਬਿਕ ਮਾਨਸਾ ਪੁਲਿਸ ਉੱਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਮਾਮਲੇ ‘ਚ ਜਾਂਚ ਕਰ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰੀ ਭਾਸ਼ਣਾਂ ਰਾਹੀਂ ਹੋਮਲੈਂਡ ਦਾ ਵੀ ਜਿ਼ਕਰ ਕਰ ਚੁੱਕੇ ਹਨ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ‘ਤੇ ਵੀ ਦੋਸ਼ ਲਗਾ ਚੁੱਕੇ ਹਨ, ਜਿਨ੍ਹਾਂ ਤੋਂ ਛੇਤੀ ਹੀ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਵਿੱਚ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਪਰੰਤੂ ਹੁਣ ਗੈਂਗਸਟਰ ਵੱਲੋਂ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਹੈ। ਗੈਂਗਸਟਰ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਹੈ।

Leave a Reply

Your email address will not be published. Required fields are marked *

Visitor : Visitor