ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 8 ਦਸੰਬਰ 2022 : ਜਲੰਧਰ ਜ਼ਿਲ੍ਹੇ ਦੇ ਨਕੋਦਰ ਸ਼ਹਿਰ ਦੇ ਮੇਨ ਬਜ਼ਾਰ ‘ਚ ਬੁੱਧਵਾਰ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਨੇ ਇਕ ਕੱਪੜਾ ਵਪਾਰੀ ਭੁਪਿੰਦਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਇਸ ਦੌਰਾਨ ਪੰਜਾਬ ਪੁਲਿਸ ਦਾ ਗੰਨਮੈਨ ਮਨਦੀਪ ਸਿੰਘ ਵੀ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਸੀ ਤੇ ਬਾਦ ਵਿੱਚ ਉਸਦੀ ਮੌਤ ਹੋ ਗਈ ਸੀ।
ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿ ਸ਼ਹੀਦ ਕਾਂਸਟੇਬਲ ਮਨਦੀਪ ਸਿੰਘ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਵੱਡੀ ਕੁਰਬਾਨੀ ਦਿੱਤੀ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸਟਰਾ- ਗ੍ਰੇਸ਼ੀਆ ਅਦਾਇਗੀ ਕਰੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ।

