Visitor : Visitor
,

ਮਿੰਨੀ ਬੱਸ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਕਾਰ ਦੇ ਉੱਡੇ ਪਰਖੱਚੇ, ਫੌਜੀ ਜਵਾਨ ਦੀ ਦਰਦਨਾਕ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਕੱਲ੍ਹ ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ 12 ਤੋਂ 15 ਸਵਾਰੀਆਂ ਦੇ ਜ਼ਖਮੀ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਕੱਲ੍ਹ ਦੇਰ ਸ਼ਾਮ ਗੁਰਦਾਸਪੁਰ ਦੇ ਕਲਾਨੌਰ-ਬਟਾਲਾ ਮਾਰਗ ‘ਤੇ ਪੈਂਦੇ ਅੱਡਾ ਕੋਟ ਮੀਆਂ ਸਾਹਿਬ ਨੇੜੇ ਮਿੰਨੀ ਬੱਸ ਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਇਸ ਵਿੱਚ 12 ਤੋਂ 15 ਸਵਾਰੀਆਂ ਦੇ ਜ਼ਖਮੀ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਇੱਕ ਨਿੱਜੀ ਮਿੰਨੀ ਬੱਸ ਦੇਰ ਸ਼ਾਮ ਬਟਾਲਾ ਤੋਂ ਕਲਾਨੌਰ ਆ ਰਹੀ ਸੀ ਤੇ ਪਿੰਡ ਦਲੇਰਪੁਰ ਨੇੜੇ ਕਲਾਨੌਰ ਸਾਈਡ ਵੱਲੋਂ ਆ ਰਹੀ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਬੱਸ ਵੀ ਪਲਟ ਗਈ ਤੇ ਕਾਰ ਵੀ ਪੂਰੀ ਤਰ੍ਹਾਂ ਨੁਕਸਾਨੀ ਗਈ।

Gurdaspur Road Accident

ਦੱਸਿਆ ਜਾ ਰਹਿਆ ਹੈ ਕਿ ਇਹ ਹਾਦਸਾ ਇੰਨਾ ਭਿਆਨਕ ਸੀ ਕਿ ਦੋਹਾਂ ਵਾਹਨਾਂ ਦੀ ਟੱਕਰ ਹੋਣ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ ਤੇ ਲੋਕ ਹਾਦਸੇ ਵਾਲੀ ਥਾਂ ‘ਤੇ ਪੁੱਜੇ ਤੇ ਪਲਟੀ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਜ਼ਖ਼ਮੀਆਂ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਨਸ਼ਟ ਹੋ ਗਈ ਤੇ ਕਾਰ ਚਾਲਕ ਦੀ ਮੌਕੇ ‘ਤੇ ਮੌਤ ਹੋ ਗਈ । ਕਾਰ ਚਾਲਕ ਦੀ ਪਹਿਚਾਣ ਬੀਐੱਸਐੱਫ ਦੇ ਹੌਲਦਾਰ ਪਰਮਜੀਤ ਸਿੰਘ ਪੁੱਤਰ ਗਰਮੀਤ ਸਿੰਘ ਸੇਵਾ ਮੁਕਤ ਥਾਣੇਦਾਰ ਵਾਸੀ ਨਾਨੋਹਰਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਜਵਾਨ ਕੁਝ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਸੀ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਥਾਣਾ ਕਲਾਨੌਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਬੱਸ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਅਤੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ।

Leave a Reply

Your email address will not be published. Required fields are marked *

Visitor : Visitor