ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਦਸੰਬਰ 2022 : ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਮਾਨਸਾ ਵੱਲੋਂ ਬਾਲ ਭਲਾਈ ਕੌਂਸਲ ਪੰਜਾਬ ਦੇ ਸਹਿਯੋਗ ਨਾਲ ਮਹੀਨਾ ਜਨਵਰੀ, 2023 ਵਿਚ ‘ਨੈਨੀ ਕੇਅਰ ਅਤੇ ਹੋਮ ਨਰਸਿੰਗ ਕੇਅਰ’ ਕੋਰਸ ਸ਼ੁਰੂ ਕਰਵਾਇਆ ਜਾ ਰਿਹਾ ਹੈ। ਇਸ ਕੋਰਸ ਵਿਚ ਬਾਰ੍ਹਵੀਂ ਪਾਸ 20 ਵਿਦਿਆਰਥੀਆਂ ਦਾ ਬੈਚ ਸ਼ੁਰੂ ਕੀਤਾ ਜਾਣਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ 6 ਮਹੀਨੇ ਬਾਅਦ ਕੋਰਸ ਪੂਰਾ ਹੋਣ ਉਪਰੰਤ ਪ੍ਰਾਰਥੀ ਨੂੰ ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਪ੍ਰਾਰਥੀ ਨੂੰ ਇਸ ਕੋਰਸ ਦੀ 6 ਮਹੀਨਿਆਂ ਦੀ ਪੂਰੀ ਫੀਸ 40 ਹਜ਼ਾਰ ਰੁਪਏ ਅਦਾ ਕਰਨੀ ਹੋਵੇਗੀ। ਰੋਜ਼ਾਨਾ ਦੋ ਤੋਂ ਤਿੰਨ ਘੰਟੇ ਸਿਖਲਾਈ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਹ ਕੋਰਸ ਪ੍ਰਾਰਥੀਆਂ ਲਈ ਦੇਸ਼ ਅਤੇ ਵਿਦੇਸ਼ ਵਿਚ ਕੰਮ ਕਰਨ ਲਈ ਬਹੁਤ ਲਾਹੇਵੰਦ ਹੋਵੇਗਾ। ਇਸ ਕੋਰਸ ਲਈ ਚਾਹਵਾਨ ਪ੍ਰਾਰਥੀ 26 ਦਸੰਬਰ, 2022 ਤੱਕ ਆਨਲਾਈਨ ਲਿੰਕ https://forms.gle/ n8we1WwibuVSNgei6 ’ਤੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ 86992-24070 ’ਤੇ ਸੰਪਰਕ ਕੀਤਾ ਜਾ ਸਕਦਾ ਹੈ।