ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 16 ਦਸੰਬਰ 2022 : ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਦੀਆਂ ਹਦਾਇਤਾਂ ’ਤੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਬਲਾਕ ਮਾਨਸਾ ਅਤੇ ਸਰਦੂਲਗੜ੍ਹ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਉਲੰਘਣਾਂ ਕਰਨ ਵਾਲੀਆਂ 5 ਬੱਸਾਂ ਦੇ ਚਲਾਣ ਕੀਤੇ ਗਏ ਅਤੇ 1 ਬੱਸ ਬੰਦ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਮਾਨਸਾ ਅਤੇ ਸਰਦੂਲਗੜ੍ਹ ਵਿਖੇ ਲਗਭਗ 30 ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ 5 ਬੱਸਾਂ ਦੇ ਚਲਾਨ ਕੀਤੇੇ ਗਏ ਅਤੇ 1 ਬੱਸ ਬੰਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਗਿਆ ਕਿ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਟ, ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿਟ, ਅਤੇ ਜੀ.ਪੀ.ਐਸ ਆਦਿ ਲੱਗੇ ਹੋਣੇ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੇਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਰਾਜਵੀਰ ਸ਼ਰਮਾ, ਟਰੈਫਿਕ ਪੁਲਿਸ ਵੱਲੋ ਸ਼ੁਰੇਸ ਕੁਮਾਰ ਏ.ਐਸ.ਆਈ. ਅਤੇ ਗੁਰਪ੍ਰੀਤ ਸਿੰਘ ਏ.ਐਸ.ਆਈ ਮੌਜੂਦ ਸਨ।

