Visitor : Visitor

ਰਾਤ ਨੂੰ ਸੁੱਤਾ ਪਿਆ ਸੀ ਪਰਿਵਾਰ, ਘਰ ‘ਚ ਅਚਾਨਕ ਅੱਗ ਲੱਗਣ ਕਾਰਨ 6 ਜੀਅ ਜਿਊਂਦੇ ਸੜੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਤੇਲੰਗਾਨਾ ਦੇ ਮੰਚੇਰੀਅਲ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇਕੋ ਪਰਿਵਾਰ ਦੇ 6 ਮੈਂਬਰ ਜ਼ਿੰਦਾ ਸੜ ਗਏ। ਦਰਅਸਲ, ਮੰਚੇਰੀਅਲ ਜ਼ਿਲ੍ਹੇ ਵਿਚ ਇੱਕ ਪਰਿਵਾਰ ਰਾਤ ਨੂੰ ਆਪਣੇ ਘਰ ਵਿੱਚ ਸੌਂ ਰਿਹਾ ਸੀ ਤੇ ਅਚਾਨਕ ਘਰ ਨੂੰ ਅੱਗ ਲੱਗ ਗਈ। ਗੂੜ੍ਹੀ ਨੀਂਦ ਕਾਰਨ ਪਰਿਵਾਰਕ ਮੈਂਬਰਾਂ ਨੂੰ ਕੁਝ ਪਤਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਤੇਲੰਗਾਨਾ ਦੇ ਮੰਚੇਰੀਅਲ ਜ਼ਿਲ੍ਹੇ ਵਿਚ ਸ਼ੁੱਕਰਵਾਰ ਰਾਤ ਨੂੰ ਇਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ ਇਕੋ ਪਰਿਵਾਰ ਦੇ 6 ਮੈਂਬਰ ਜ਼ਿੰਦਾ ਸੜ ਗਏ।

ਦਰਅਸਲ, ਮੰਚੇਰੀਅਲ ਜ਼ਿਲ੍ਹੇ ਵਿਚ ਇੱਕ ਪਰਿਵਾਰ ਰਾਤ ਨੂੰ ਆਪਣੇ ਘਰ ਵਿੱਚ ਸੌਂ ਰਿਹਾ ਸੀ ਤੇ ਅਚਾਨਕ ਘਰ ਨੂੰ ਅੱਗ ਲੱਗ ਗਈ। ਗੂੜ੍ਹੀ ਨੀਂਦ ਕਾਰਨ ਪਰਿਵਾਰਕ ਮੈਂਬਰਾਂ ਨੂੰ ਕੁਝ ਪਤਾ ਨਹੀਂ ਲੱਗਾ ਅਤੇ ਅੱਗ ਦੀ ਲਪੇਟ ਵਿਚ ਆ ਗਏ।

ਨਿਊਜ਼ ਏਜੰਸੀ ਏਐਨਆਈ ਨੇ ਘਟਨਾ ਦੀ ਇੱਕ ਤਸਵੀਰ ਜਾਰੀ ਕੀਤੀ ਹੈ, ਜਿਸ ਵਿੱਚ ਅੱਗ ਦਾ ਭਿਆਨਕ ਦ੍ਰਿਸ਼ ਦੇਖਿਆ ਜਾ ਸਕਦਾ ਹੈ। ਮਰਨ ਵਾਲੇ ਸਾਰੇ ਇੱਕ ਹੀ ਪਰਿਵਾਰ ਦੇ ਸਨ ਅਤੇ ਉਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ।

ਇਨ੍ਹਾਂ ਸਾਰਿਆਂ ਦੀ ਮੌਕੇ ‘ਤੇ ਹੀ ਸੜ ਕੇ ਮੌਤ ਹੋ ਗਈ। ਇਹ ਅੱਗ ਇੰਨੀ ਭਿਆਨਕ ਸੀ ਕਿ ਘਰ ਮਲਬੇ ਦਾ ਰੂਪ ਧਾਰਨ ਕਰ ਗਿਆ। ਫਿਲਹਾਲ ਪੁਲਿਸ  ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।ਰਾਤ ਹੋਣ ਕਾਰਨ ਜਦੋਂ ਤੱਕ ਆਸਪਾਸ ਦੇ ਲੋਕ ਅੱਗ ਬੁਝਾਉਣ ਲਈ ਭੱਜੇ, ਉਦੋਂ ਤੱਕ 6 ਲੋਕਾਂ ਦੀ ਜਾਨ ਜਾ ਚੁੱਕੀ ਸੀ। ਤੁਰੰਤ ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਫਿਰ ਕਿਸੇ ਤਰ੍ਹਾਂ ਅੱਗ ‘ਤੇ ਕਾਬੂ ਪਾਇਆ ਗਿਆ।

Leave a Reply

Your email address will not be published. Required fields are marked *

Visitor : Visitor