Visitor : Visitor
,

ਫਾਜ਼ਿਲਕਾ ‘ਚ ਵਾਪਰਿਆ ਭਿਆਨਕ ਹਾਦਸਾ, 3 ਬੱਚਿਆਂ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਫਾਜ਼ਿਲਕਾ : ਫਾਜ਼ਿਲਕਾ  ਦੇ ਪਿੰਡ ਖਰਾਸ ਵਾਲੀ ਢਾਣੀ ‘ਚ ਹੋਏ ਸੜਕ ਹਾਦਸੇ ‘ਚ ਇਕ ਵਿਅਕਤੀ ਸਮੇਤ 3 ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਫਰੀਦਕੋਟ ‘ਚ 2 ਬੱਚਿਆਂ ਦੀ ਮੌਤ ਹੋ ਗਈ। ਫਾਜ਼ਿਲਕਾ ਦੇ ਸਿਵਲ ਹਸਪਤਾਲ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਫਾਜ਼ਿਲਕਾ : ਫਾਜ਼ਿਲਕਾ  ਦੇ ਪਿੰਡ ਖਰਾਸ ਵਾਲੀ ਢਾਣੀ ‘ਚ ਹੋਏ ਸੜਕ ਹਾਦਸੇ ‘ਚ ਇਕ ਵਿਅਕਤੀ ਸਮੇਤ 3 ਬੱਚੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਇਕ ਬੱਚੇ ਦੀ ਮੌਤ ਹੋ ਗਈ ਜਦਕਿ ਫਰੀਦਕੋਟ ‘ਚ 2 ਬੱਚਿਆਂ ਦੀ ਮੌਤ ਹੋ ਗਈ।

ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਸੁਲਤਾਨ ਸਿੰਘ ਵਾਸੀ ਢਾਣੀ ਖਰਾਸ ਵਾਲੀ ਨੇ ਦੱਸਿਆ ਕਿ ਉਹ ਸ਼ਾਮ ਕਰੀਬ 7.30 ਵਜੇ ਆਪਣੇ ਮੋਟਰਸਾਈਕਲ ‘ਤੇ ਬੱਚਿਆਂ ਨੂੰ ਘਰ ਲੈ ਕੇ ਜਾ ਰਿਹਾ ਸੀ ਕਿ ਰਸਤੇ ‘ਚ ਖਰਾਸ ਵਾਲੀ ਢਾਣੀ ਨੇੜੇ ਅਣਪਛਾਤੇ ਪਿਕਅੱਪ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਸ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਅਤੇ ਉਸ ਦੀਆਂ ਧੀਆਂ ਸਿਮਰਨਜੀਤ ਕੌਰ (9), ਕੁਲਵਿੰਦਰ ਕੌਰ (7) ਅਤੇ ਮੀਰਾ ਰਾਣੀ (2) ਜ਼ਖ਼ਮੀ ਹੋ ਗਈਆਂ।

ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਕੁਲਵਿੰਦਰ ਕੌਰ ਦੀ ਮੌਤ ਹੋ ਗਈ ਜਦਕਿ ਸਿਮਰਨਜੀਤ ਕੌਰ ਅਤੇ ਮੀਰਾ ਰਾਣੀ ਨੇ ਫਰੀਦਕੋਟ ਦੇ ਹਸਪਤਾਲ ‘ਚ ਦਮ ਤੋੜ ਦਿੱਤਾ। ਸਦਰ ਪੁਲਿਸ ਫਾਜ਼ਿਲਕਾ ਨੇ ਮ੍ਰਿਤਕ ਲੜਕੀਆਂ ਦੇ ਪਿਤਾ ਸੁਲੱਖਣ ਸਿੰਘ ਦੇ ਬਿਆਨਾਂ ’ਤੇ ਮੁਲਜ਼ਮ ਅਣਪਛਾਤੇ ਪਿਕਅੱਪ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *

Visitor : Visitor