Visitor : Visitor
,

ਹਮਲਾਵਰਾਂ ਵੱਲੋਂ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੋਗਾ : ਮੋਗਾ ਦੇ ਧਰਮਕੋਟ ਤੋਂ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 28 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸਦਾ ਸਾਥੀ  ਘਟਨਾ ਵਿੱਚ ਜ਼ਖਮੀ ਹੋ ਗਿਆ ਹੈ। ਇਹ ਘਟਨਾ ਬੀਤੀ ਰਾਤ ਧਰਮਕੋਟ ਦੇ ਬੱਸ ਸਟੈਂਡ ‘ਤੇ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਮੋਗਾ : ਮੋਗਾ ਦੇ ਧਰਮਕੋਟ ਤੋਂ ਇੱਕ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ 28 ਸਾਲਾ ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦਕਿ ਉਸਦਾ ਸਾਥੀ  ਘਟਨਾ ਵਿੱਚ ਜ਼ਖਮੀ ਹੋ ਗਿਆ ਹੈ। ਇਹ ਘਟਨਾ ਬੀਤੀ ਰਾਤ ਧਰਮਕੋਟ ਦੇ ਬੱਸ ਸਟੈਂਡ ‘ਤੇ ਵਾਪਰੀ ਹੈ।

ਮਿਲੀ ਜਾਣਕਾਰੀ ਮੁਤਾਬਕ ਬੱਸ ਸਟੈਂਡ ਧਰਮਕੋਟ ਵਿਖੇ ਬੀਤੀ ਰਾਤ ਹਰਪ੍ਰੀਤ ਸਿੰਘ ਅਤੇ ਅਰਸ਼ਦੀਪ ਸਿੰਘ ‘ਤੇ ਕੁਝ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ।

ਇਸ ਵਾਰਦਾਤ ਵਿੱਚ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਅਰਸ਼ਦੀਪ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਕਤ ਵਾਰਦਾਤ ਨੂੰ ਅੰਜਾਮ ਪੁਰਾਣੀ ਰੰਜਿਸ਼ ਕਾਰਨ ਦਿੱਤਾ ਗਿਆ ਹੈ। ਉਨ੍ਹਾਂ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੋਈ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਜਦੋਂ ਹਰਪ੍ਰੀਤ ਆਪਣੀ ਦੁਕਾਨ ਬੰਦ ਕਰ ਕੇ ਆਪਣੇ ਸਾਥੀ ਅਰਸ਼ਦੀਪ ਨਾਲ ਜਾਣ ਲੱਗਿਆ ਤਾਂ ਕੁਝ ਨੌਜਵਾਨਾਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਹਰਪ੍ਰੀਤ ਦੀ ਮੌਕੇ ‘ਤੇ ਮੌਤ ਹੋ ਗਈ।ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor