Visitor : Visitor

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 22 ਦਸੰਬਰ 2022  :ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਸ਼ਿਲਪਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 22 ਦਸੰਬਰ 2022  :ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੈਡਮ ਸ਼ਿਲਪਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਖ ਵੱਖ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਕਾਫੀ ਮੁਸ਼ਕਿਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ।

ਉਨ੍ਹਾਂ ਔਰਤ ਕੈਦੀਆਂ ਦੇ ਬੈਰਕ ਵਿੱਚ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਅਤੇ ਜ਼ਿਲ੍ਹਾ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਜੇਲ੍ਹ ਅਧਿਕਾਰੀਆਂ ਨੂੰ ਜੇਲ੍ਹ ਵਿਚ ਸਫਾਈ ਦਾ ਵੀ ਖਾਸ ਧਿਆਨ ਰੱਖਣ ਲਈ ਕਿਹਾ।

ਇਸ ਮੌਕੇ ਉਨ੍ਹਾਂ ਜੇਲ੍ਹ ਦੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਸਿਹਤ ਸਬੰਧੀ ਪੂਰੀ ਤਰ੍ਹਾਂ ਸੁਚੇਤ ਰਹਿਣ। ਇਸ ਮੌਕੇ ਜੇਲ੍ਹ ਸੁਪਰਡੈਂਟ ਅਰਵਿੰਦਰਪਾਲ ਸਿੰਘ ਭੱਟੀ, ਨਰਪਿੰਦਰ ਸਿੰਘ ਡਿਪਟੀ ਸੁਪਰਡੈਂਟ, ਕਰਨਵੀਰ ਸਿੰਘ ਸਹਾਇਕ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਮਾਨਸਾ ਅਤੇ ਹੋਰ ਜੇਲ ਸਟਾਫ ਮੈਂਬਰ ਮੌਜੂਦ ਸਨ।

Leave a Reply

Your email address will not be published. Required fields are marked *

Visitor : Visitor