Visitor : Visitor
,

ਧੁੰਦ ਦਾ ਕਹਿਰ : ਛੁੱਟੀ ਕੱਟਣ ਆਏ ਫੌਜੀ ਜਵਾਨ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ  ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ  ਧੁੰਦ ਕਾਰਨ ਸੜਕੀ ਹਾਦਸਿਆਂ ਵਿੱਚ ਬਹੁਤ ਜ਼ਿਆਦਾ ਵਾਧਾ ਹੋ ਗਿਆ ਹੈ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਛੁੱਟੀ ਕੱਟਣ ਆਏ ਫੌਜੀ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਮ੍ਰਿਤਕ ਫੌਜੀ ਦੀ ਪਛਾਣ ਜਤਿੰਦਰ ਸਿੰਘ ਵਜੋਂ ਹੋਈ ਹੈ। ਜਤਿੰਦਰ ਲੁਧਿਆਣਾ ਦੇ ਪਿੰਡ ਅਖਾੜਾ ਨਾਲ ਸਬੰਧਿਤ ਸੀ।

Ludhiana road accident

ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਵਿੱਚ ਡਿਊਟੀ ’ਤੇ ਤਾਇਨਾਤ ਜਤਿੰਦਰ ਸਿੰਘ ਪਿੰਡ ਛੁੱਟੀ ਕੱਟਣ ਆਇਆ ਸੀ ਤੇ ਸੰਘਣੀ ਧੁੰਦ ਕਾਰਨ ਸੜਕ ਹਾਦਸੇ ਦਾ ਸ਼ਿਕਾਰ ਹੋ ਕੇ ਪਰਿਵਾਰ ਨੂੰ ਸਦਾ ਲਈ ਇਕੱਲਾ ਛੱਡ ਗਿਆ ।

ਦੱਸਿਆ ਜਾ ਰਿਹਾ ਹੀ ਕਿ ਬੀਤੇ ਦਿਨ ਦੇਰ ਸ਼ਾਮ ਜਤਿੰਦਰ ਪਿੰਡ ਤੋਂ ਬਾਹਰ ਰਹਿੰਦੇ ਕਰੀਬੀਆਂ ਨੂੰ ਮਿਲਣ ਲਈ ਮੋਟਰਸਾਈਕਲ ’ਤੇ ਗਿਆ ਸੀ। ਇਸ ਦੌਰਾਨ ਸੰਘਣੀ ਧੁੰਦ ਕਾਰਨ ਉਸਦੀ ਅੱਗਿਓਂ ਆ ਰਹੇ ਮੋਟਰਸਾਈਕਲ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ ।

Leave a Reply

Your email address will not be published. Required fields are marked *

Visitor : Visitor