Visitor : Visitor

ਗਾਇਕ ਹਰਭਜਨ ਮਾਨ ‘ਤੇ ਲੱਗਾ 2.5 ਕਰੋੜ ਦੀ ਧੋਖਾਧੜੀ ਦਾ ਦੋਸ਼, ਅਦਾਲਤ ਨੇ ਜਾਰੀ ਕੀਤੇ ਹੁਕਮ

ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਗਾਇਕ ਹਰਭਜਨ ਮਾਨ ‘ਤੇ 2.5 ਕਰੋੜ ਰੁਪਏ ਦੀ ਠੱਗੀ ਦਾ ਦੋਸ਼ ਲੱਗਿਆ ਹੈ। ਇਹ ਦੋਸ਼ ਦੋ NRI ਪੰਜਾਬੀਆਂ ਨੇ ਲਗਾਇਆ ਹੈ।ਅਰਬਪਤੀ ਐਨਆਰਆਈ ਹਰਵਿੰਦਰ ਸਿੰਘ ਸਰ੍ਹਾਂ ਅਤੇ ਦਰਸ਼ਨ ਰੰਗੀ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ ਮਾਨ ਨੇ ਹਿਸਾਬ…

ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ

ਪੰਜਾਬੀ ਫਿਲਮ ਇੰਡਸਟਰੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਗਾਇਕ ਹਰਭਜਨ ਮਾਨ ‘ਤੇ 2.5 ਕਰੋੜ ਰੁਪਏ ਦੀ ਠੱਗੀ ਦਾ ਦੋਸ਼ ਲੱਗਿਆ ਹੈ। ਇਹ ਦੋਸ਼ ਦੋ NRI ਪੰਜਾਬੀਆਂ ਨੇ ਲਗਾਇਆ ਹੈ।ਅਰਬਪਤੀ ਐਨਆਰਆਈ ਹਰਵਿੰਦਰ ਸਿੰਘ ਸਰ੍ਹਾਂ ਅਤੇ ਦਰਸ਼ਨ ਰੰਗੀ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ ਮਾਨ ਨੇ ਹਿਸਾਬ ਕੀਤਾ ਵਿੱਚ ਇਹ ਧੋਖਾਧੜੀ ਕੀਤੀ ਹੈ।

ਮੋਹਾਲੀ ਅਦਾਲਤ ਨੇ ਮਾਮਲੇ ਵਿੱਚ ਗਾਇਕ ਹਰਭਜਨ ਮਾਨ ਦੀ ਕੰਪਨੀ ਐਚਐਚ ਰਿਕਾਰਡਜ਼, ਹਰਭਜਨ ਮਾਨ ਅਤੇ ਗੁਰਬਿੰਦਰ ਸਿੰਘ ਬਿੰਦੀ ਨੂੰ 9 ਜਨਵਰੀ 2023 ਨੂੰ ਜਵਾਬ ਦੇ ਆਧਾਰ ‘ਤੇ ਜਾਣਕਾਰੀ ਦੇਣ ਦਾ ਸਮਾਂ ਦਿੱਤਾ ਹੈ।

ਮੋਹਾਲੀ ਦੀ ਅਦਾਲਤ ‘ਚ ਦਾਇਰ ਪਟੀਸ਼ਨ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਮਈ ‘ਚ ਇਕ ਫਿਲਮ ਰਿਲੀਜ਼ ਹੋਈ ਸੀ, ਜਿਸ ਦਾ ਪੀਆਰ ਹਰਭਜਨ ਮਾਨ ਦੀ ਕੰਪਨੀ ਅਤੇ ਸ਼ਿਕਾਇਤਕਰਤਾ ਦੋਵਾਂ ਵੱਲੋਂ ਅੱਧਾ-ਅੱਧਾ ਪੈਸਾ ਲਗਾਇਆ ਗਿਆ ਸੀ ਅਤੇ ਮੁਨਾਫਾ ਸਾਂਝਾ ਕਰਨ ਦੀ ਗੱਲ ਹੋਈ ਸੀ, ਪਰੰਤੂ ਨਾ ਤਾਂ ਸਿ਼ਕਾਇਤਕਰਤਾ ਨੂੰ ਕੋਈ ਮੁਨਾਫਾ ਦਿੱਤਾ ਗਿਆ ਅਤੇ ਨਾ ਹੀ ਕੋਈ ਪੈਸਾ ਵਾਪਸ ਕੀਤਾ ਗਿਆ, ਜਿਸ ਨੂੰ ਲੈ ਕੇ ਇਹ ਪਟੀਸ਼ਨ ਦਾਖਲ ਕੀਤੀ ਗਈ ਹੈ।

ਸਿ਼ਕਾਇਤਕਰਤਾ ਦਰਸ਼ਨ ਸਰ੍ਹਾਂ ਨੇ ਕਿਹਾ ਕਿ ਉਹ ‘ਪੀ.ਆਰ. ‘ ਨਾਲ ਫਿਲਮ ਨਿਰਮਾਣ ਵਿੱਚ ਉਤਰੇ ਸਨ, ਪਰੰਤੂ ਹੁਣ ਉਹ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਆਪਣੇ ਦੋਸਤ ਐਨਆਰਆਈ ਦਰਸ਼ਨ ਰੰਗੀ ਨਾਲ ਮਿਲ ਕੇ ਉਨ੍ਹਾਂ ਨੇ ਸਾਰੰਗ ਫਿਲਮ ਪ੍ਰੋਡਕਸ਼ਨ ਕੰਪਨੀ ਬਣਾਈ ਅਤੇ ਹਰਭਜਨ ਮਾਨ ਨਾਲ ਉਨ੍ਹਾਂ ਦੀ 30 ਸਾਲ ਪੁਰਾਣੀ ਵਾਕਫੀਅਤ ਹੈ। ਹਰਭਜਨ ਮਾਨ ਨੇ ਉਨ੍ਹਾਂ ਨੂੰ ਪਰਵਾਸੀ ਪੰਜਾਬੀਆਂ *ਤੇ ਆਧਾਰਤ ਪੀਆਰ ਫਿਲਮ ਬਣਾਉਣ ਦੀ ਪੇਸ਼ਕਸ਼ ਕੀਤੀ, ਜਿਸ ਦਾ ਬਜਟ 4 ਕਰੋੜ 68 ਲੱਖ ਰੁਪਏ ਸੀ। ਫਿਲਮ ਦੇ ਨਿਰਮਾਣ ਲਈ ਉਨ੍ਹਾਂ ਦੋਵਾਂ ਵੱਲੋਂ ਖਰਚਾ ਅੱਧਾ ਅੱਧਾ ਕੀਤਾ ਜਾਣਾ ਸੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਹਿੱਸੇ ਦੇ 2 ਕਰੋੜ 36 ਲੱਖ ਚੈਕ ਰਾਹੀਂ ਅਦਾ ਕੀਤੇ ਪਰੰਤੂ ਹਰਭਜਨ ਮਾਨ ਨੇ ਧੇਲੀ ਨਹੀਂ ਲਗਾਈ ਅਤੇ ਫਿਲਮ ਨੂੰ ਘੱਟ ਬਜਟ ਵਿੱਚ ਹੀ ਤਿਆਰ ਕਰ ਲਿਆ ਗਿਆ। ਇਸਦੇ ਨਾਲ ਹੀ ਸਮਝੌਤੇ ਅਨੁਸਾਰ ਹਰ ਮਹੀਨੇ ਹਿਸਾਬ ਵੀ ਨਹੀਂ ਦਿੱਤਾ ਗਿਆ ਅਤੇ ਟਾਲ ਮਟੌਲ ਕਰਦਾ ਆ ਰਿਹਾ ਹੈ। ਅਖੀਰ ਹੁਣ ਉਨ੍ਹਾਂ ਨੂੰ ਅਦਾਲਤ ਦਾ ਦਰਵਾਜ਼ਾ ਖੜਕਾਉਣਾ ਪਿਆ।

Leave a Reply

Your email address will not be published. Required fields are marked *

Visitor : Visitor