Visitor : Visitor

ਪੁਲਿਸ ਤੇ ਫ਼ੌਜ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਵਧਾਈ, 2000 ਤੋਂ ਵੱਧ ਜਵਾਨ ਤਾਇਨਾਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪੰਜਾਬ ਪੁਲਿਸ ਨੇ ਛੇ ਸਾਲ ਪਹਿਲਾਂ ਜਨਵਰੀ ਵਿੱਚ ਪਠਾਨਕੋਟ ਏਅਰਬੇਸ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਸਬਕ ਸਿੱਖਿਆ ਹੈ। ਇਸ ਵਾਰ ਨਵੇਂ ਸਾਲ ਦੇ ਮੌਕੇ ‘ਤੇ ਹੋਣ ਵਾਲੇ ਇਕੱਠਾਂ ਦੌਰਾਨ ਪੁਲਿਸ ਅਤੇ ਫੌਜ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਗਏ ਹਨ। ਸਾਰੀਆਂ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਪੰਜਾਬ ਪੁਲਿਸ ਨੇ ਛੇ ਸਾਲ ਪਹਿਲਾਂ ਜਨਵਰੀ ਵਿੱਚ ਪਠਾਨਕੋਟ ਏਅਰਬੇਸ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਸਬਕ ਸਿੱਖਿਆ ਹੈ। ਇਸ ਵਾਰ ਨਵੇਂ ਸਾਲ ਦੇ ਮੌਕੇ ‘ਤੇ ਹੋਣ ਵਾਲੇ ਇਕੱਠਾਂ ਦੌਰਾਨ ਪੁਲਿਸ ਅਤੇ ਫੌਜ ਨਾਲ ਸਬੰਧਤ ਸਾਰੀਆਂ ਇਮਾਰਤਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਗਏ ਹਨ। ਸਾਰੀਆਂ ਇਮਾਰਤਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਪੀਸੀਆਰ ਪਾਰਟੀਆਂ ਨੂੰ 24 ਘੰਟੇ ਗਸ਼ਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਚੀਜ਼ ਦੇਖਣ ‘ਤੇ ਤੁਰੰਤ ਪੁਲਿਸ ਕੰਟਰੋਲ ਰੂਮ 112 ਨੂੰ ਸੂਚਿਤ ਕਰਨ ਲਈ ਕਿਹਾ ਗਿਆ ਹੈ। ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ 400 ਥਾਣਿਆਂ ਤੋਂ ਇਲਾਵਾ 170 ਦੇ ਕਰੀਬ ਇਮਾਰਤਾਂ ਹਨ, ਜੋ ਫ਼ੌਜ ਅਤੇ ਪੁਲਿਸ ਨਾਲ ਜੁੜੀਆਂ ਹੋਈਆਂ ਹਨ। ਉਨ੍ਹਾਂ ਦੀ ਸੁਰੱਖਿਆ ਤੁਰੰਤ ਪ੍ਰਭਾਵ ਨਾਲ ਵਧਾ ਦਿੱਤੀ ਗਈ ਹੈ। ਪੁਲਿਸ ਨਾਲ ਸਬੰਧਤ ਸਾਰੀਆਂ ਇਮਾਰਤਾਂ ਵਿੱਚ ਸੀਸੀਟੀਵੀ ਕੈਮਰੇ ਲਾਏ ਗਏ ਹਨ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਬਾਕੀ ਨੁਕਸ ਨੂੰ ਠੀਕ ਕੀਤਾ ਜਾ ਰਿਹਾ ਹੈ। ਪੁਲਿਸ ਹੈੱਡਕੁਆਰਟਰ ਤੋਂ ਇਸ ਸਬੰਧੀ ਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਇਮਾਰਤਾਂ ਦੀ ਸੁਰੱਖਿਆ ਲਈ ਦੋ ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

ਸਰਹੱਦੀ ਖੇਤਰ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਸਾਰੇ ਸ਼ਹਿਰਾਂ ਵਿੱਚ ਨਾਕੇ ਵੀ ਲਗਾਏ ਜਾ ਰਹੇ ਹਨ। ਸਾਰੇ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨੂੰ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਵਧਾਉਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ।ਸਾਰੇ ਸੁਰੱਖਿਆ ਕਰਮੀਆਂ ਨੂੰ ਫਾਇਰ ਬਿ੍ਗੇਡ ਦੀ ਟ੍ਰੇਨਿੰਗ ਦਿੱਤੀ ਗਈ ਹੈ। ਇਕ ਤਾਂ ਇਹ ਪਹਿਲਾਂ ਹੀ ਤੈਅ ਹੋ ਚੁੱਕਾ ਹੈ ਕਿ 2010 ਤੋਂ ਬਾਅਦ ਭਰਤੀ ਕੀਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਵੀ.ਆਈ.ਪੀਜ਼ ਦੀ ਸੁਰੱਖਿਆ ਵਿਚ ਤਾਇਨਾਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਕਰਮਚਾਰੀਆਂ ਨੂੰ 100 ਫੀਸਦੀ ਫਾਇਰ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਦੰਗਿਆਂ ਨਾਲ ਨਜਿੱਠਣ ਲਈ ਸਿਖਲਾਈ ਦਿੱਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਲੋਕਾਂ ਨੂੰ ਇਸ ਦਾ ਫਾਇਦਾ ਹੋਵੇਗਾ।

Leave a Reply

Your email address will not be published. Required fields are marked *

Visitor : Visitor