Visitor : Visitor
,

ਖੰਨਾ : 2 ਬੱਚਿਆਂ ਦੀ ਮਾਂ ਵੱਲੋਂ ਖੁਦਕੁਸ਼ੀ, ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਚੁੱਕਿਆ ਖੌਫ਼ਨਾਕ ਕਦਮ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਖੰਨਾ : ਖੰਨਾ ਦੇ ਨੇੜਲੇ ਪਿੰਡ ਜਲਾਜਨ ਵਿਚ 2 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਹਿਲਾ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਉਸ ਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਖੰਨਾ : ਖੰਨਾ ਦੇ ਨੇੜਲੇ ਪਿੰਡ ਜਲਾਜਨ ਵਿਚ 2 ਬੱਚਿਆਂ ਦੀ ਮਾਂ ਨੇ ਆਪਣੇ ਪ੍ਰੇਮੀ ਤੇ ਉਸ ਦੀ ਪਤਨੀ ਤੋਂ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮਹਿਲਾ ਦੀ ਇਤਰਾਜ਼ਯੋਗ ਵੀਡੀਓ ਬਣਾ ਕੇ ਉਸ ਦਾ ਪ੍ਰੇਮੀ ਆਪਣੀ ਪਤਨੀ ਨਾਲ ਮਿਲ ਕੇ ਬਲੈਕਮੇਲ ਕਰ ਰਿਹਾ ਸੀ। ਪ੍ਰੇਮੀ ਦੀ ਪਤਨੀ ਨੇ ਇਹ ਵੀਡੀਓ ਸ਼ੇਅਰ ਕਰ ਦਿੱਤੀ ਸੀ, ਜਿਸ ਦੇ ਬਾਅਦ ਮਹਿਲਾ ਨੇ ਆਤਮਹੱਤਿਆ ਦਾ ਕਦਮ ਚੁੱਕਿਆ। ਪੁਲਿਸ ਨੇ ਪ੍ਰੇਮੀ ਤੇ ਉਸ ਦੀ ਪਤਨੀ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਨਵਜੀਤ ਕੌਰ ਨੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨਵਜੀਤ ਕੌਰ 23 ਦਸੰਬਰ ਨੂੰ ਘਰ ਤੋਂ ਗਈ ਸੀ ਪਰ ਨਵਜੀਤ ਦੇ ਸਹੁਰੇ ਪਰਿਵਾਰ ਨੇ 24 ਘੰਟੇ ਉਨ੍ਹਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ। 24 ਦਸੰਬਰ ਨੂੰ ਉਨ੍ਹਾਂ ਦੱਸਿਆ ਕਿ ਲਾਸ਼ ਕਿਲਾ ਹਕੀਮ ਨਹਿਰ ਤੋਂ ਮਿਲੀ ਹੈ। ਉਨ੍ਹਾਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਨਵਜੀਤ ਕੌਰ ਦਾ ਸਹੁਰਾ ਪਰਿਵਾਰ ਉਨ੍ਹਾਂ ਨੂੰ ਸਮੇਂ ਸਿਰ ਸੂਚਨਾ ਦਿੰਦਾ ਤਾਂ ਸ਼ਾਇਦ ਉਸ ਦੀ ਜਾਨ ਬਚ ਜਾਂਦੀ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖਤ ਸਜ਼ਾ ਮਿਲਣੀ ਚਾਹੀਦੀ ਹੈ।

ਦੂਜੇ ਪਾਸੇ ਡੀਐੱਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਗੱਲ ਸਾਹਮਣੇ ਆਈ ਕਿ ਨਵਜੀਤ ਕੌਰ ਦੇ ਪਿੰਡ ਦੇ ਹਰਜਿੰਦਰ ਸਿੰਘ ਨਾਲ ਸਬੰਧਤ ਸਨ। ਇਸ ਬਾਰੇ ਹਰਜਿੰਦਰ ਸਿੰਘ ਦੀ ਪਤਨੀ ਹਰਦੀਪ ਕੌਰ ਨੂੰ ਵੀ ਪਤਾ ਸੀ। ਨਵਜੀਤ ਕੌਰ ਦੀ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਹਰਜਿੰਦਰ ਸਿੰਘ ਤੇ ਹਰਦੀਪ ਕੌਰ ਉਸ ਨੂੰ ਬਲੈਕਮੇਲ ਕਰਦਾ ਸੀ ਤਾਂ ਦੁਖੀ ਹੋ ਕੇ ਨਵਜੀਤ ਨੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *

Visitor : Visitor