Visitor : Visitor
,

ਸੜਕ ਕਿਨਾਰੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਚੋਰਾਂ ਨੇ ਉਡਾਏ 68 ਲੱਖ ਰੁਪਏ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ : ਲੁਧਿਆਣਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਇਹ ਘਟਨਾ ਲੁਧਿਆਣਾ ਦੇ ਸਮਰਾਲਾ ਚੌਕ ਦੀ ਹੈ । ਜਿਸ ਗੱਡੀ ਵਿੱਚੋਂ ਇਹ ਰਕਮ ਚੋਰੀ ਹੋਈ ਹੈ, ਉਹ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ : ਲੁਧਿਆਣਾ ਵਿੱਚ ਬੁੱਧਵਾਰ ਦੇਰ ਸ਼ਾਮ ਇੱਕ ਗੱਡੀ ਵਿੱਚੋਂ 68 ਲੱਖ ਰੁਪਏ ਚੋਰੀ ਹੋ ਗਏ । ਇਹ ਘਟਨਾ ਲੁਧਿਆਣਾ ਦੇ ਸਮਰਾਲਾ ਚੌਕ ਦੀ ਹੈ । ਜਿਸ ਗੱਡੀ ਵਿੱਚੋਂ ਇਹ ਰਕਮ ਚੋਰੀ ਹੋਈ ਹੈ, ਉਹ ਚੰਡੀਗੜ੍ਹ ਦੇ ਇੱਕ ਵਪਾਰੀ ਦੀ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਡਰਾਈਵਰ ਸਮਰਾਲਾ ਚੌਕ ਨੇੜੇ ਕਾਰ ਸੜਕ ‘ਤੇ ਖੜ੍ਹੀ ਕਰ ਕਿਸੇ ਕੰਮ ਲਈ ਗਲੀ ਦੇ ਅੰਦਰ ਗਿਆ ਸੀ। ਜਦੋਂ ਉਹ ਕੁਝ ਸਮੇਂ ਬਾਅਦ ਵਾਪਸ ਆਇਆ ਤਾਂ ਗੱਡੀ ਦੀ ਡਰਾਈਵਰ ਸਾਈਡ ਦੇ ਪਿਛਲੇ ਦਰਵਾਜ਼ੇ ਦਾ ਸ਼ੀਸ਼ਾ ਟੁੱਟਿਆ ਹੋਇਆ ਸੀ ਅਤੇ ਸੀਟ ’ਤੇ ਰੱਖਿਆ ਪੈਸਿਆਂ ਵਾਲਾ ਬੈਗ ਗਾਇਬ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਕਾਰ ਡਰਾਈਵਰ ਗੁਰਪ੍ਰੀਤ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਲੁਧਿਆਣਾ ਆਇਆ ਸੀ । ਉਸ ਦਾ ਮਾਲਕ ਚੰਡੀਗੜ੍ਹ ਰਹਿੰਦਾ ਹੈ ਅਤੇ ਇਨ੍ਹੀਂ ਦਿਨੀਂ ਉਸ ਦੀ ਕੋਠੀ ਦਾ ਕੰਮ ਚੱਲ ਰਿਹਾ ਹੈ। ਉਹ ਪਹਿਲਾਂ ਵੀ ਕਈ ਵਾਰ ਪੇਮੈਂਟ ਲੈਣ ਲਈ ਲੁਧਿਆਣਾ ਆਉਂਦਾ ਜਾਂਦਾ ਰਿਹਾ ਹੈ । ਇਸ ਤਰ੍ਹਾਂ ਦੀ ਘਟਨਾ ਪਹਿਲੀ ਵਾਰ ਵਾਪਰੀ ਹੈ। ਉੱਥੇ ਹੀ ਦੂਜੇ ਪਾਸੇ ਡਰਾਈਵਰ ਦੀ ਸੂਚਨਾ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ । ਸ਼ੁਰੂਆਤੀ ਜਾਂਚ ਵਿੱਚ ਪੁਲਿਸ ਪੂਰੇ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ। ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor