Visitor : Visitor
,

ਨਵੇਂ ਸਾਲ ‘ਤੇ ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਟਾਰੀ ਅਧੀਨ ਪੈਂਦੇ ਘਰਿੰਡਾ ਚੌਕ ‘ਚ ਨਵੇਂ ਸਾਲ ਦੇ ਮੌਕੇ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ, ਤੇਜ਼ ਰਫਤਾਰ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਅਤੇ ਕਾਰ ਦੇ ਪਰਖੱਚੇ ਉੱਡ ਗਏ।…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਅਟਾਰੀ ਅਧੀਨ ਪੈਂਦੇ ਘਰਿੰਡਾ ਚੌਕ ‘ਚ ਨਵੇਂ ਸਾਲ ਦੇ ਮੌਕੇ ‘ਤੇ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ 3 ਨੌਜਵਾਨਾਂ ਦੀ ਮੌਤ ਹੋ ਗਈ। ਦਰਅਸਲ, ਤੇਜ਼ ਰਫਤਾਰ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਆਟੋ ਅਤੇ ਕਾਰ ਦੇ ਪਰਖੱਚੇ ਉੱਡ ਗਏ।

ਇਸ ਭਿਆਨਕ ਹਾਦਸੇ ‘ਚ ਕਾਰ ‘ਚ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਜਦਕਿ ਆਟੋ ‘ਚ ਬੈਠੇ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੂਜੇ ਪਾਸੇ ਹਲਕਾ ਅਟਾਰੀ ਦੇ ਡੀ.ਐਸ.ਪੀ. ਪ੍ਰਵੇਸ਼ ਚੋਪੜਾ ਮੌਕੇ ‘ਤੇ ਪਹੁੰਚੇ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੀ ਪਛਾਣ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor