Visitor : Visitor
,

ਤੇਜ਼ ਰਫਤਾਰ ਗੱਡੀ ਦੀ ਟਰੱਕ ਨਾਲ ਭਿਆਨਕ ਟੱਕਰ, ਉੱਡੇ ਪਰਖੱਚੇ, 2 ਨੌਜਵਾਨਾਂ ਦੀ ਮੌਕੇ ‘ਤੇ ਮੌਤ, 3 ਜਖ਼ਮੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜੋਕਿ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਪਠਾਨਕੋਟ-ਜਲੰਧਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਜਲੰਧਰ ਵਿੱਚ ਪਠਾਨਕੋਟ ਰੋਡ ‘ਤੇ ਅੱਜ ਨਵੇਂ ਸਾਲ ਵਾਲੇ ਦਿਨ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਸਵੇਰੇ 11 ਵਜੇ ਦੀ ਦੱਸੀ ਜਾ ਰਹੀ ਹੈ।

ਮਿਲੀ ਜਾਣਕਾਰੀ ਮੁਤਾਬਕ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ, ਜੋਕਿ ਪਠਾਨਕੋਟ ਤੋਂ ਜਲੰਧਰ ਆ ਰਹੇ ਸਨ। ਪਠਾਨਕੋਟ-ਜਲੰਧਰ ਰੋਡ ‘ਤੇ ਪਿੰਡ ਬਿਆਸ ਪਿੰਡ ਕੋਲ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਕਾਰ ਡਿਵਾਈਡਰ ਨੂੰ ਪਾਰ ਕਰਕੇ ਦੂਜੇ ਪਾਸੇ ਚਲੀ ਗਈ ਅਤੇ ਪਠਾਨਕੋਟ ਜਾ ਰਹੇ ਟਰੱਕ ਵਿੱਚ ਜਾ ਵੜੀ।

two dies in terrible

ਭਿਆਨਕ ਹਾਦਸੇ ਵਿੱਚ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ। ਹਾਦਸੇ ਵਿੱਚ ਗੱਡੀ ਦੇ ਪਰਖੱਚੇ ਉੱਡ ਗਏ, ਜੋਕਿ ਤਸਵੀਰਾਂ ਵਿੱਚ ਸਾਫ ਨਜ਼ਰ ਆ ਰਿਹਾ ਹੈ। ਮ੍ਰਿਤਕਾਂ ਤੇ ਜ਼ਖਮੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਹਹਸਪਤਾਲ ਪਹੁੰਚਾਇਆ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਰਖਵਾ ਦਿੱਤੀਆਂ ਹਨ।

Leave a Reply

Your email address will not be published. Required fields are marked *

Visitor : Visitor