ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 3 ਜਨਵਰੀ 2023 : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਬਾਲ ਭਲਾਈ ਦੇ ਖੇਤਰ ਵਿਚ ਕੰਮ ਕਰਦੀਆਂ ਸੰਸਥਾਵਾਂ ਜੋ ਜੁਵੇਨਾਈਲ ਜ਼ਸਟਿਸ ਐਕਟ 2015 ਤਹਿਤ ਰਜਿਸਟਰਡ ਨਹੀਂ ਹਨ, ਉਹ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਆਪਣੀ ਰਜਿਸਟਰ੍ਰੇਸ਼ਨ ਕਰਵਾਉਣ।
ਉਨ੍ਹਾਂ ਦੱਸਿਆ ਕਿ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋ ਬਾਲ ਭਲਾਈ ਦੇ ਖੇਤਰ ਵਿੱਚ ਕੰਮ ਕਰਦੀਆਂ ਗੈਰ ਸਰਕਾਰੀ ਸੰਸਥਾਵਾਂ ਜ਼ੋ ਮੁਕੰਮਲ ਤੌਰ ’ਤੇ ਜਾਂ ਅੰਸ਼ਿਕ ਰੂਪ ਵਿੱਚ ਸੁਰੱਖਿਆ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਫਰੀ ਰਿਹਾਇਸ਼, ਖਾਣਾ, ਪੜਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਪ੍ਰੰਤੂ ਅਜੇ ਤੱਕ ਜੁਵੇਨਾਈਲ ਜ਼ਸਟਿਸ ਐਕਟ 2015 ਤਹਿਤ ਰਜਿਸਟਰਡ ਨਹੀਂ ਹਨ, ਉਨ੍ਹਾਂ ਸੰਸਥਾਵਾਂ ਨੂੰ ਜੁਵੇਨਾਈਲ ਜ਼ਸਟਿਸ ਐਕਟ 2015 ਦੀ ਧਾਰਾ 41(1) ਅਧੀਨ ਰਜਿਸਟਰਡ ਕਰਨ ਲਈ ਨੋਟੀਫਾਈਡ ਜੇ.ਜੇ.ਰੂਲਜ਼ ਦੇ ਫਾਰਮ ਨੰ: 27 ਅਨੁਸਾਰ ਰਜਿਸਟਰਡ ਕਰਵਾਇਆ ਜਾਣਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹਾ ਮਾਨਸਾ ਵਿੱਚ ਅਜਿਹੀ ਕੋਈ ਵੀ ਸੰਸਥਾ ਕੰਮ ਕਰ ਰਹੀ ਹੈ, ਪ੍ਰੰਤੂ ਉਹ ਰਜਿਟਰਡ ਨਹੀਂ ਹੈ, ਤਾਂ ਉਸ ਸੰਸਥਾ ਨੂੰ ਰਜਿਸਟਰਡ ਕਰਵਾਉਣ ਲਈ ਮਿਤੀ 20 ਜਨਵਰੀ, 2023 ਤੋਂ ਪਹਿਲਾਂ ਸਬੰਧਤ ਦਸਤਾਵੇਜ਼ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਕਮਰਾ ਨੰਬਰ 33, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ।

