Visitor : Visitor
,

ਖੰਨਾ : ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ, ਕਈ ਜ਼ਖਮੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ, 5 ਜਨਵਰੀ 2023 : ਖੰਨਾ ਵਿੱਚ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੰਨਾ ਵਿਚ ਜੀਟੀ ਰੋਡ ਉਤੇ ਇਕ ਇਮਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਢਹਿ ਢੇਰੀ ਹੋ ਗਈ। ਇਮਾਰਤ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਖੰਨਾ, 5 ਜਨਵਰੀ 2023 : ਖੰਨਾ ਵਿੱਚ ਉਸਾਰੀ ਅਧੀਨ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਖੰਨਾ ਵਿਚ ਜੀਟੀ ਰੋਡ ਉਤੇ ਇਕ ਇਮਾਰਤ ਦਾ ਨਿਰਮਾਣ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇਮਾਰਤ ਢਹਿ ਢੇਰੀ ਹੋ ਗਈ। ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ ਮਲਬੇ  ਹੇਠਾਂ ਦੱਬੇ ਜਾਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ, ਜਦੋਂ ਦੋ ਹੋਰ ਮਜ਼ਦੂਰ ਔਰਤਾਂ ਸਮੇਤ ਤਿੰਨ ਗੰਭੀਰ ਜ਼ਖਮੀ ਹੋ ਗਏ।

ਮ੍ਰਿਤਕ ਮਜ਼ਦੂਰ ਦੀ ਪਹਿਚਾਣ ਮੁਕੇਸ਼ ਮੁਨੀ ਵਜੋਂ ਦੱਸੀ ਜਾ ਰਹੀ ਹੈ। ਇਸ ਹਾਦਸੇ ਵਿੱਚ ਜ਼ਖਮੀਆਂ ਦੀ ਗਿਣਤੀ ਕਰੀਬ 11 ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਜੀਟੀ ਰੋਡ ਉਤੇ ਸੂਦ ਮਾਰਬਲ ਦੇ ਪਿਛਲੇ ਪਾਸੇ ਇਕ ਇਮਾਰਤ ਉਸਾਰੀ ਜਾ ਰਹੀ ਸੀ, ਜਿੱਥੇ ਇਹ ਹਾਦਸਾ ਵਾਪਰਿਆ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ l 

Leave a Reply

Your email address will not be published. Required fields are marked *

Visitor : Visitor