ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ
ਮੁੰਬਈ, 6 ਜਨਵਰੀ 2023 : ਗੈਂਗਸਟਰ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਨਾਂ ਕਾਫੀ ਚਰਚਾ ‘ਚ ਹੈ। ਅੱਜ ਯਾਨੀ 6 ਜਨਵਰੀ ਨੂੰ ਅਦਾਕਾਰਾ ਜੈਕਲੀਨ ਫਰਨਾਂਡੀਜ਼ ਪੇਸ਼ੀ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਪਹੁੰਚੀ ਹੈ। ਅੱਜ ਇਸ ਮਾਮਲੇ ਵਿੱਚ ਅਦਾਲਤ ਵਿੱਚ ਸੁਣਵਾਈ ਹੋਣੀ ਹੈ।
ਜੈਕਲੀਨ ਫਰਨਾਂਡੀਜ਼ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਸੀ ਪਰ ਮਨੀ ਲਾਂਡਰਿੰਗ ਮਾਮਲੇ ‘ਚ ਪਿਛਲੀ ਸੁਣਵਾਈ ਦੌਰਾਨ ਉਸ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲਈ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਦਾਇਰ ਪਟੀਸ਼ਨ ਵਾਪਸ ਲੈ ਲਈ ਸੀ। ਦਰਅਸਲ ਜੈਕਲੀਨ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਾਮਲੇ ‘ਚ ਕੋਰਟ ਪਹੁੰਚੀ ਸੀ। ਉਸ ਦੀ ਪਟੀਸ਼ਨ ‘ਤੇ ਇੱਥੇ ਸੁਣਵਾਈ ਹੋਈ। ਮਾਮਲੇ ਦੀ ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਪਹਿਲਾਂ ਦੋਸ਼ ਤੈਅ ਕੀਤੇ ਜਾਣ। ਤੁਸੀਂ ਪਟੀਸ਼ਨ ਵਾਪਸ ਲੈ ਸਕਦੇ ਹੋ। ਇਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਵਕੀਲਾਂ ਨਾਲ ਗੱਲ ਕੀਤੀ ਅਤੇ ਅਦਾਲਤ ਨੂੰ ਦੱਸਿਆ ਕਿ ਉਹ ਫਿਲਹਾਲ ਆਪਣੀ ਪਟੀਸ਼ਨ ਵਾਪਸ ਲੈ ਰਹੀ ਹੈ।

