Visitor : Visitor
,

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 10 ਜਨਵਰੀ ਨੂੰ ਲੱਗੇਗਾ

ਕੈਪੀਟਲ ਟਰੱਸਟ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀਕੀਤੀ ਜਾਵੇਗੀ ਭਰਤੀ ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 8 ਜਨਵਰੀ 2023  : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 10 ਜਨਵਰੀ, 2023 ਨੂੰ ਕੈਪੀਟਲ ਟਰੱਸਟ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ…

ਕੈਪੀਟਲ ਟਰੱਸਟ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀਕੀਤੀ ਜਾਵੇਗੀ ਭਰਤੀ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 8 ਜਨਵਰੀ 2023  : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 10 ਜਨਵਰੀ, 2023 ਨੂੰ ਕੈਪੀਟਲ ਟਰੱਸਟ ਲਿਮਟਡ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਲਈ ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14,700/- ਤੋਂ 20,000/- ਰੁਪਏ ਤੱਕ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 96593-00098, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor