Visitor : Visitor
,

ਪੁਲਿਸ ਮੁਲਾਜ਼ਮ ‘ਕਮਲ ਬਾਜਵਾ’ ਦੀ ਗੋਲੀ ਮਾਰ ਕੇ ਹੱਤਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਫਗਵਾੜਾ : ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਫਗਵਾੜਾ : ਜਲੰਧਰ-ਲੁਧਿਆਣਾ ਵਿਚਕਾਰ ਪੈਂਦੇ ਫਗਵਾੜਾ ਕਸਬੇ ‘ਚ ਦੇਰ ਰਾਤ ਗੈਂਗਸਟਰਾਂ ਨੇ ਇਕ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਲੁਟੇਰਿਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਕਮਲ ਬਾਜਵਾ ਦੀ ਮੌਤ ਹੋ ਗਈ।

ਫਗਵਾੜਾ ਪੁਲਿਸ ਨੇ ਇਸ ਦੀ ਸੂਚਨਾ ਫਿਲੌਰ ਪੁਲਿਸ ਨੂੰ ਦਿੱਤੀ। ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਦੋਵਾਂ ਪਾਸਿਆਂ ਤੋਂ ਜ਼ਬਰਦਸਤ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਤਿੰਨ ਗੈਂਗਸਟਰ ਗੋਲੀਆਂ ਦਾ ਸ਼ਿਕਾਰ ਹੋਏ ਹਨ। ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।

Leave a Reply

Your email address will not be published. Required fields are marked *

Visitor : Visitor