Visitor : Visitor
,

ਮਰੀਜ਼ ਦੇ ਭੇਸ ‘ਚ ਆਏ ਨੌਜਵਾਨਾਂ ਨੇ ਡਾਕਟਰ ਨੂੰ ਮਾਰੀ ਗੋਲੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਤਲਵੰਡੀ ਸਾਬੋ : ਪੰਜਾਬ ਵਿਚ ਗੈਂਗਸਟਰਾਂ ਵੱਲੋਂ ਕੀਤੀ ਜਾ ਰਹੀ ਵਾਰਦਾਤਾ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੇਕਰ ਗੱਲ ਕਰੀਏ ਗੰਨ ਕਲਚਰ ਦੀ ਤਾਂ ਪੁਲਿਸ ਵੱਲੋਂ ਇਸ ‘ਤੇ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ  ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਤਲਵੰਡੀ ਸਾਬੋ : ਪੰਜਾਬ ਵਿਚ ਗੈਂਗਸਟਰਾਂ ਵੱਲੋਂ ਕੀਤੀ ਜਾ ਰਹੀ ਵਾਰਦਾਤਾ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜੇਕਰ ਗੱਲ ਕਰੀਏ ਗੰਨ ਕਲਚਰ ਦੀ ਤਾਂ ਪੁਲਿਸ ਵੱਲੋਂ ਇਸ ‘ਤੇ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਫਿਰ ਵੀ  ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਬਠਿੰਡਾ ਦੇ ਤਲਵੰਡੀ ਸਾਬੋ ਦਾ ਹੈ। ਤਲਵੰਡੀ ਸਾਬੋ ਦੇ ਮੁੱਖ ਹਸਪਤਾਲ ਰਾਜ ਨਰਸਿੰਗ ਹੋਮ ’ਚ ਦੇਰ ਸ਼ਾਮ ਉਦੋਂ ਸਨਸਨੀ ਫੈਲ ਗਈ, ਜਦੋਂ ਨਗਰ ਦੇ ਨਾਮੀ ਡਾਕਟਰ ਦਿਨੇਸ਼ ਬਾਂਸਲ ’ਤੇ ਮਰੀਜ਼ ਬਣ ਕੇ ਆਏ ਕੁਝ ਨੌਜਵਾਨਾਂ ਵੱਲੋਂ ਉਨ੍ਹਾਂ ‘ਤੇ ਕਾਤਲਾਨਾ ਹਮਲਾ ਕਰਦਿਆਂ ਗੋਲੀਆਂ ਚਲਾ ਦਿੱਤੀਆਂ । ਗੋਲ਼ੀ ਲੱਗਣ ਕਾਰਨ ਡਾਕਟਰ ਦਿਨੇਸ਼ ਬਾਂਸਲ ਜ਼ਖ਼ਮੀ ਹੋ ਗਏ। ਇਹ ਘਟਨਾ ਰਾਤ 8 ਵਜੇ ਦੇ ਕਰੀਬ ਦੀ ਵਾਪਰੀ ਦੱਸੀ ਜਾ ਰਹੀ ਹੈ।

ਡਾਕਟਰ ਦਿਨੇਸ਼ ਬਾਂਸਲ ਦੀ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਮੈਕਸ ਹਸਪਤਾਲ ਬਠਿੰਡਾ ਵਿਚ ਰੈਫਰ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਮੁੱਢਲੀ ਜਾਂਚ ਆਰੰਭ ਦਿੱਤੀ ਹੈ। ਘਟਨਾ ਤੋਂ ਬਾਅਦ ਨਗਰ ’ਚ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਨੇ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor