Visitor : Visitor
,

ਕੈਪਟਨ ਨੇ BJP ‘ਚ ਆਉਣ ‘ਤੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ, ਬੋਲੇ- ‘ਅਜੇ ਹੋਰ ਵੀ ਆਉਣਗੇ’

ਬਿਊਰੋ,  ਪ੍ਰਾਈਮ ਪੋਸਟ ਪੰਜਾਬ  ਕਾਂਗਰਸ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅੱਜ ਪਾਰਟੀ ਛੱਡਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਆਉਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਅਜੇ ਹੋਰ ਬਹੁਤ ਆਉਣਗੇ। ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਵਿੱਚ ਅੰਦਰੂਨੀ ਕਲੇਸ ਦੇ…

ਬਿਊਰੋ,  ਪ੍ਰਾਈਮ ਪੋਸਟ ਪੰਜਾਬ 

ਕਾਂਗਰਸ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਅੱਜ ਪਾਰਟੀ ਛੱਡਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਆਉਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਅਜੇ ਹੋਰ ਬਹੁਤ ਆਉਣਗੇ।

ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਾਰਟੀ ਵਿੱਚ ਅੰਦਰੂਨੀ ਕਲੇਸ ਦੇ ਚੱਲਦਿਆਂ ਪਾਰਟੀ ਨੂੰ ਛੱਡ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਅਤੇ ਬੀਜੇਪੀ ਨਾਲ ਗਠਜੋੜ ਕਰ ਲਿਆ ਸੀ। ਪਰ ਫਿਰ ਉਹ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।

Captain congratulated Manpreet Badal

ਦੱਸ ਦੇਈਏ ਕਿ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਸਨ। ਹਾਲਾਂਕਿ ਇਸ ਵਾਰ ਉਹ ਬਠਿੰਡਾ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ ‘ਚ ਸ਼ਾਮਲ ਹੋ ਗਏ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ।

ਮਨਪ੍ਰੀਤ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਸ ਪਾਰਟੀ ਦੇ ਨਾਲ ਕਿਵੇਂ ਕੰਮ ਕਰ ਸਕਦੇ ਹਨ ਜੋ ਖੁਦ ਨਾਲ ਹੀ ਜੰਗ ਕਰ ਰਹੀ ਹੈ? ਇੱਕ ਨੂੰ ਵਿਰੋਧੀ ਧਿਰ ਬਣਾਇਆ ਜਾਂਦਾ ਹੈ, ਦੂਜੇ ਨੂੰ ਵਿਧਾਇਕ ਪਾਰਟੀ ਦਾ ਨੇਤਾ ਬਣਾਇਆ ਜਾਂਦਾ ਹੈ ਅਤੇ ਇਹ ਗੁਟ ਆਪਸ ਵਿੱਚ ਲੜਦੇ ਨੇ… ਹਰ ਸੂਬੇ ਵਿੱਚ ਅਜਿਹੀ ਸਥਿਤੀ ਹੈ, ਕਾਂਗਰਸ ਦਾ ਇਹੀ ਹਾਲ ਹੈ।

Leave a Reply

Your email address will not be published. Required fields are marked *

Visitor : Visitor