ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 21 ਜਨਵਰੀ 2023 : ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗਣਤੰਤਰਤਾ ਦਿਵਸ ਦੀ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਅਤੇ ਮਾਨਯੋਗ ਸ੍ਰੀ ਗੌਰਵ ਯਾਦਵ ਡਾਇਰੈਕਟਰ ਜਰਨਲ ਪੁਲਿਸ ਪੰਜਾਬ ਵੱਲੋਂ ਮਿਲੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਵਿੱਚ ਅੱਜ ਸ੍ਰੀ ਜਤਿੰਦਰ ਜੈਨ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਰਨਲ ਪੁਲਿਸ (ਪੀ.ਐਸ.ਪੀ.ਸੀ.ਐਲ਼ ਪਟਿਆਲਾ) ਪੰਜਾਬ ਦੀ ਯੋਗ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਮਾਨਸਾ ਜਿਲ੍ਹੇ ਵਿੱਚ ਪੈਦੇਂ ਥਾਣਿਆਂ ਅਤੇ ਚੌਂਕੀਆਂ ਦੇ ਇਲਾਕਾ ਵਿਖੇ ਸ਼ਪੈਸਲ ਅਪਰੇਸ਼ਨ “OPS Eagle-2” ਤਹਿਤ ਅਸਰਦਾਰ ਢੰਗ ਨਾਲ ਅਤੇ ਐਟੀਸਾਬੋਟੇਜ ਰਾਹੀ ਚੈਕਿੰਗ ਕੀਤੀ ਗਈ ਹੈ।ਇਸ ਦੌਰਾਨ 1 ਐਸ.ਪੀ,6 ਡੀ.ਐਸ.ਪੀ,12 ਮੁੱਖ ਅਫਸਰਾਨ,2 ਇੰਸਪੈਕਟਰ ਸਮੇਤ 236 ਕਰਮਚਾਰੀਆ ਨੇ ਭਾਗ ਲਿਆ।
ਉਨ੍ਹਾਂ ਦੱਸਿਆ ਕਰਵਾਕੇ ਜਿੱਥੇ ਮਾੜੇ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਉੱਥੇ ਹੀ ਨਸ਼ਿਆ ਦਾ ਧੰਦਾ ਕਰਨ ਵਾਲਿਆ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾ ਰਹੀ ਹੈ।ਉਹਨਾ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀ ਦਿੱਤਾ ਜਾਵੇਗਾ। ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

