ਬਿਊਰੋ, ਪ੍ਰਾਈਮ ਪੋਸਟ ਪੰਜਾਬ
ਖੰਨਾ : ਖੰਨਾ ‘ਚ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ ਵਾਪਰਿਆ। ਜਿਸ ਵਿੱਚ ਤਿੰਨ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ‘ਤੇ ਸਵਾਰ ਤਿੰਨ ਨੌਜਵਾਨ ਖੰਨਾ ਤੋਂ ਗੁਰਦੁਆਰਾ ਮੰਜੀ ਸਾਹਿਬ ਮੱਥਾ ਟੇਕਣ ਲਈ ਜਾ ਰਹੇ ਸਨ। ਜਦੋਂ ਉਹ ਖੰਨਾ ਜੀ.ਟੀ ਰੋਡ ‘ਤੇ ਫਲਾਈਓਵਰ ‘ਤੇ ਖੰਨਾ ਸ਼ਹਿਰ ਨੂੰ ਪਾਰ ਕਰਨ ਜਾ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ ਅਤੇ ਕਾਰ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠੀ। ਦੂਜੇ ਪਾਸੇ ਕਾਰ ਦੀ ਟੱਕਰ ਲੱਗਣ ਕਾਰਨ ਮੋਟਰਸਾਈਕਲ ਸਮੇਤ ਮੋਟਰਸਾਈਕਲ ਸਵਾਰ ਚੱਲਦੇ ਟਰੱਕ ਦੇ ਹੇਠਾਂ ਜਾ ਵੜਿਆ। ਟਰੱਕ ਤਿੰਨਾਂ ਵਿੱਚੋਂ ਦੋ ਨੌਜਵਾਨਾਂ ਦੀਆਂ ਲੱਤਾਂ ਦੇ ਉੱਪਰ ਜਾ ਵੱਜਿਆ, ਜਿਸ ਵਿੱਚ ਦੋ ਨੌਜਵਾਨਾਂ ਦੀਆਂ ਲੱਤਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ। ਜਿਨ੍ਹਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਖੰਨਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦੋ ਨੌਜਵਾਨਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ।

