Visitor : Visitor
,

ਪਿਆਰ ਵਿਚ ਮਨਾ ਕਰਨ ਤੇ ਪੁਲਿਸ ਅਧਿਕਾਰੀ ਦੇ ਬੇਟੇ ਨੇ ਪ੍ਰੇਮੀਕਾ ਨੂੰ ਮਾਰੀ ਗੋਲੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਏ.ਐਸ.ਆਈ. ਦੇ ਬੇਟੇ ਨੇ ਪਿਆਰ ‘ਚ ਨਿਰਾਸ਼ ਹੋ ਕੇ ਨੌਜਵਾਨ ਲੜਕੀ ਨੂੰ ਗੋਲੀ ਮਾਰ ਦਿੱਤੀ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਇੱਕ ਏ.ਐਸ.ਆਈ. ਦੇ ਬੇਟੇ ਨੇ ਪਿਆਰ ‘ਚ ਨਿਰਾਸ਼ ਹੋ ਕੇ ਨੌਜਵਾਨ ਲੜਕੀ ਨੂੰ ਗੋਲੀ ਮਾਰ ਦਿੱਤੀ। ਲੜਕੀ ਹਸਪਤਾਲ ਵਿੱਚ ਦਾਖਲ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਅੰਮ੍ਰਿਤਸਰ ਦੀ ਫਰੈਂਡਜ਼ ਕਲੋਨੀ ਦੀ ਹੈ। ਕਲੋਨੀ ਵਿੱਚ ਰਹਿਣ ਵਾਲੀ ਅਮੋਲਦੀਪ ਕੌਰ ਘਰ ਦੇ ਬਾਹਰ ਖੜ੍ਹੀ ਸੀ। ਉਦੋਂ ਦੋ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਲੜਕੀ ‘ਤੇ ਤਿੰਨ ਗੋਲੀਆਂ ਮਾਰ ਕੇ ਫਰਾਰ ਹੋ ਗਏ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਅਮਨਦੀਪ ਹਸਪਤਾਲ ਵਿਖੇ ਦਾਖਲ ਕਰਵਾਇਆ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪਰਿਵਾਰ ਏਐਸਆਈ ਦੇ ਪੁੱਤਰ ਦਾ ਨਾਮ ਲੈ ਰਿਹਾ ਹੈ

ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਅੰਮ੍ਰਿਤਸਰ ਪੁਲਿਸ ਲਾਈਨ ਵਿੱਚ ਤਾਇਨਾਤ ਏਐਸਆਈ ਦੇ ਲੜਕੇ ਦਾ ਨਾਮ ਲਿਆ ਹੈ। ਅਮੋਲਦੀਪ ਦੇ ਦਾਦਾ ਨੇ ਦੱਸਿਆ ਕਿ ਪਹਿਲਾਂ ਮੁਲਜ਼ਮ ਅਤੇ ਉਸ ਦੀ ਪੋਤੀ ਵਿਚਕਾਰ ਦੋਸਤੀ ਸੀ ਪਰ ਮੁਲਜ਼ਮਾਂ ਦੀਆਂ ਹਰਕਤਾਂ ਦੇਖ ਕੇ ਉਹ ਪਿੱਛੇ ਹਟ ਗਈ। ਕਈ ਵਾਰ ਮੁਲਜ਼ਮ ਵਿਰੁੱਧ ਥਾਣੇ ਵਿੱਚ ਸ਼ਿਕਾਇਤ ਵੀ ਕੀਤੀ ਗਈ ਪਰ ਉਹ ਵਾਰ-ਵਾਰ ਤੰਗ ਪ੍ਰੇਸ਼ਾਨ ਕਰਦਾ ਰਿਹਾ। ਇੱਕ ਵਾਰ ਏ.ਐਸ.ਆਈ ਅਤੇ ਉਸਦਾ ਲੜਕਾ ਥਾਣੇ ਵਿੱਚ ਮਾਫੀ ਵੀ ਮੰਗ ਚੁੱਕੇ ਹਨ।

ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ

ਐਸਐਚਓ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਦਾ ਪਹਿਲਾਂ ਹੀ ਲੜਾਈ-ਝਗੜਾ ਚੱਲ ਰਿਹਾ ਹੈ ਅਤੇ ਇਸ ਸਬੰਧੀ ਥਾਣੇ ਵਿੱਚ ਸ਼ਿਕਾਇਤਾਂ ਪੈਂਡਿੰਗ ਹਨ, ਪਰ ਇਸ ਘਟਨਾ ਦਾ ਉਸ ਸ਼ਿਕਾਇਤਾਂ ਨਾਲ ਕੀ ਸਬੰਧ ਹੈ, ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਫਿਲਹਾਲ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

Visitor : Visitor