Visitor : Visitor
,

ਆਪ’ ਆਗੂ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਖੰਨਾ, 1 ਫ਼ਰਵਰੀ 2023  : ਖੰਨਾ ਪੁਲਿਸ ਨੇ ਪਿੰਡ ਮਲੌਦ ਤੋਂ ਇੱਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸਦੇ ਘਰ ‘ਤੇ ਛਾਪੇਮਾਰੀ ਕਰਦੇ ਹੋਏ ਉਥੋਂ 5 ਪਿਸਤੌਲ ਬਰਾਮਦ ਕੀਤੇ ਹਨ। ਦੱਸਿਆ ਗਿਆ ਹੈ ਕਿ ਉਕਤ ਆਗੂ ਦੀ ਇਲਾਕੇ ਦੇ ਕਿਸੇ ਪ੍ਰਧਾਨ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਖੰਨਾ, 1 ਫ਼ਰਵਰੀ 2023  : ਖੰਨਾ ਪੁਲਿਸ ਨੇ ਪਿੰਡ ਮਲੌਦ ਤੋਂ ਇੱਕ ਆਮ ਆਦਮੀ ਪਾਰਟੀ ਦੇ ਆਗੂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਉਸਦੇ ਘਰ ‘ਤੇ ਛਾਪੇਮਾਰੀ ਕਰਦੇ ਹੋਏ ਉਥੋਂ 5 ਪਿਸਤੌਲ ਬਰਾਮਦ ਕੀਤੇ ਹਨ। ਦੱਸਿਆ ਗਿਆ ਹੈ ਕਿ ਉਕਤ ਆਗੂ ਦੀ ਇਲਾਕੇ ਦੇ ਕਿਸੇ ਪ੍ਰਧਾਨ ਨਾਲ ਦੁਸ਼ਮਣੀ ਸੀ, ਜਿਸ ਕਾਰਨ ਉਸ ਨੇ ਆਪਣੇ ਕੋਲ ਨਾਜਾਇਜ਼ ਹਥਿਆਰ ਰੱਖੇ ਹੋਏ ਸਨ। ਮੁਲਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ। ਉਹ ਆਪਣੇ ਆਪ ਨੂੰ ਯੂਥ ਵਿੰਗ ਦਾ ਆਗੂ ਦੱਸਦਾ ਹੈ। ਖੰਨਾ ਪੁਲਿਸ ਨੇ ਕਿਸੇ ਮਾਮਲੇ ਵਿੱਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਦੀਪਕ ਕੋਲ ਨਾਜਾਇਜ਼ ਹਥਿਆਰ ਹਨ। ਫਿਲਹਾਲ ਅਧਿਕਾਰੀਆਂ ਨੇ ਇਸ ਮਾਮਲੇ ‘ਚ ਚੁੱਪ ਧਾਰੀ ਹੋਈ ਹੈ। ਪੁਲਿਸ ਫੜੇ ਗਏ ਤਿੰਨਾਂ ਦੋਸ਼ੀਆਂ ਤੋਂ ਪੁੱਛਗਿੱਛ ਕਰੇਗੀ। ਨਾਲ ਹੀ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਹ ਨਾਜਾਇਜ਼ ਹਥਿਆਰ ਕਿੱਥੋਂ ਲੈ ਕੇ ਆਏ ਸਨ। ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭਾਵੇਂ ਕੋਈ ਉਨ੍ਹਾਂ ਦੀ ਪਾਰਟੀ ਦਾ ਨੇਤਾ ਹੀ ਕਿਉਂ ਨਾ ਹੋਵੇ, ਜੇਕਰ ਉਹ ਕੋਈ ਗਲਤ ਕੰਮ ਕਰਦਾ ਹੈ ਤਾਂ ਪੁਲਸ ਉਸ ਖਿਲਾਫ ਸਖਤ ਕਾਰਵਾਈ ਕਰੇ।

Leave a Reply

Your email address will not be published. Required fields are marked *

Visitor : Visitor