ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 1 ਫਰਵਰੀ 2023 : ਜਵਾਹਰ ਨਵੋਦਿਆ ਵਿਦਿਆਲਿਆ ਫਫੜੇ ਭਾਈ ਕੇ, ਮਾਨਸਾ ਵਿਖੇ ਵਿੱਦਿਅਕ ਵਰ੍ਹੇ 2023-24 ਵਿਚ 6ਵੀਂ ਜਮਾਤ ਵਿਚ ਦਾਖਲੇ ਲਈ 29 ਅਪ੍ਰੈਲ 2023 ਨੂੰ ਹੋਣ ਵਾਲੀ ਚੋਣ ਪ੍ਰੀਖਿਆ ਲਈ ਆਨਲਾਈਨ ਫਾਰਮ ਭਰਨ ਦੀ ਅੰਤਿਮ ਮਿਤੀ ਪ੍ਰਸਾਸ਼ਨਿਕ ਕਾਰਨਾ ਕਰਕੇ 31 ਜਨਵਰੀ 2023 ਤੋਂ ਵਧਾ ਕੇ 8 ਫਰਵਰੀ 2023 ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪ੍ਰਿੰਸੀਪਲ ਸੁਧਾਕਰ ਰੈੱਡੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਛੇਵੀਂ ਜਮਾਤ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਦੇ ਜਨਮ ਦੀ ਮਿਤੀ 01 ਮਈ 2011 ਤੋਂ 30 ਅਪ੍ਰੈਲ 2013 (ਦੋਵੇਂ ਦਿਨ ਮਿਲਾ ਕੇ ) ਵਿਚ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀ ਨੇ ਤੀਜੀ ਜਮਾਤ ਸਾਲ 2020-21, ਚੋਥੀ ਜਮਾਤ 2021-22 ਦੌਰਾਨ ਪੂਰਾ ਵਿੱਦਿਅਕ ਵਰ੍ਹਾ ਲਗਾ ਕੇ ਪਾਸ ਕੀਤੀ ਹੋਵੇ। ਵਿਦਿਆਰਥੀ ਵਿਦਿਅਕ ਵਰ੍ਹੇ 2022-23 ਵਿਚ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿਚ ਪੜ੍ਹ ਰਿਹਾ ਹੋਵੇ ਅਤੇ ਮਾਨਸਾ ਜ਼ਿਲ੍ਹੇ ਦਾ ਸਥਾਈ ਵਸਨੀਕ ਹੋਵੇ ।
ਉਨ੍ਹਾਂ ਚਾਹਵਾਨ ਮਾਪਿਆਂ, ਬੱਚਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਿਤੀ ਦੀ ਵੈਬਸਾਈਟ ’ਤੇ ਆਨਲਾਈਨ ਫਾਰਮ ਭਰ ਸਕਦੇ ਹਨ।

