Visitor : Visitor
,

PSPCL ਦਾ ਜੇਈ 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਬਿਜਲੀ ਮੀਟਰ ਅਤੇ ਟਰਾਂਸਫਾਰਮਰ ਲਗਾਉਣ ਦੇ ਬਦਲੇ ਮੰਗੇ ਪੈਸੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ PSPCL  ਦੇ ਜੂਨੀਅਰ ਇੰਜੀਨੀਅਰ ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਜੇਈ ਬਖਸ਼ੀਸ਼ ਸਿੰਘ ਪੀ.ਐਸ.ਪੀ.ਸੀ.ਐਲ ਸਬ ਸਟੇਸ਼ਨ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀ। ਉਨ੍ਹਾਂ ਨੂੰ ਦਲੀਪ ਸਿੰਘ ਵਾਸੀ ਪਿੰਡ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ PSPCL  ਦੇ ਜੂਨੀਅਰ ਇੰਜੀਨੀਅਰ ਬਖਸ਼ੀਸ਼ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਜੇਈ ਬਖਸ਼ੀਸ਼ ਸਿੰਘ ਪੀ.ਐਸ.ਪੀ.ਸੀ.ਐਲ ਸਬ ਸਟੇਸ਼ਨ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸੀ। ਉਨ੍ਹਾਂ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਤੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ।

ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਟੀਮ ਨੂੰ ਦੱਸਿਆ ਕਿ ਦੋਸ਼ੀ ਜੇ.ਈ ਬਖਸ਼ੀਸ਼ ਸਿੰਘ ਨੇ ਫਿਰੋਜ਼ਪੁਰ ਦੇ ਪਿੰਡ ਮੋਠੇਵਾਲਾ ਵਿਖੇ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਟਰਾਂਸਫਾਰਮਰ ਲਗਾਉਣ ਦੇ ਬਦਲੇ ਚਾਰ ਕਿਸ਼ਤਾਂ ਵਿੱਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਲੈਂਦੇ ਸਮੇਂ ਮੁਲਜ਼ਮ ਦੀ ਟੈਲੀਫੋਨ ‘ਤੇ ਹੋਈ ਗੱਲਬਾਤ ਦੀ ਰਿਕਾਰਡਿੰਗ ਸਮੇਤ ਵੀਡੀਓ ਕਲਿੱਪ ਵੀ ਬਣਾਈ ਸੀ। ਸ਼ਿਕਾਇਤ ਦੇ ਨਾਲ ਹੀ ਸਬੂਤ ਵਜੋਂ ਆਡੀਓ-ਵੀਡੀਓ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ ਗਈ।

ਜਾਂਚ ਟੀਮ ਨੇ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਉਕਤ ਅਧਿਕਾਰੀ ਬਖਸ਼ੀਸ਼ ਸਿੰਘ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ‘ਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor