Visitor : Visitor
,

15 ਲੱਖ ਰਿਸ਼ਵਤ ਲੈਂਦਾ PSPCL ਦਾ ਵਧੀਕ ਸੁਪਰਡੈਂਟ ਇੰਜਨੀਅਰ  ਵਿਜੀਲੈਂਸ ਨੇ ਰੰਗੇ ਹੱਥੀ ਕੀਤਾ ਕਾਬੂ, 20 ਲੱਖ ਦੀ ਹੋਰ ਕੀਤੀ ਸੀ ਮੰਗ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੇ ਬਿਜਲੀ ਵਿਭਾਗ ਵਿੱਚ ਤਾਇਨਾਤ ਇੱਕ ਅਧਿਕਾਰੀ ‘ਤੇ ਸ਼ਿਕੰਜਾ ਕਸਿਆ ਹੈ। ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਤਾਇਨਾਤ PSPCL ਦੇ ਵਧੀਕ ਸੁਪਰਡੈਂਟ ਇੰਜਨੀਅਰ (ਏਐਸਈ)  ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜਲੰਧਰ ਦੇ ਬਿਜਲੀ ਵਿਭਾਗ ਵਿੱਚ ਤਾਇਨਾਤ ਇੱਕ ਅਧਿਕਾਰੀ ‘ਤੇ ਸ਼ਿਕੰਜਾ ਕਸਿਆ ਹੈ। ਵਿਜੀਲੈਂਸ ਬਿਊਰੋ ਨੇ ਜਲੰਧਰ ਵਿੱਚ ਤਾਇਨਾਤ PSPCL ਦੇ ਵਧੀਕ ਸੁਪਰਡੈਂਟ ਇੰਜਨੀਅਰ (ਏਐਸਈ)  ਸੁਖਵਿੰਦਰ ਸਿੰਘ ਮੁਲਤਾਨੀ ਨੂੰ 15 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਏਐਸਈ ਸੁਖਵਿੰਦਰ ਮੁਲਤਾਨੀ ਤੋਂ 15 ਲੱਖ ਰੁਪਏ ਫੜੇ ਗਏ ਹਨ, ਉਨ੍ਹਾਂ ਨੇ ਸ਼ਿਕਾਇਤਕਰਤਾ ਤੋਂ 20 ਲੱਖ ਰੁਪਏ ਦੀ  ਹੋਰ ਮੰਗ ਵੀ ਕੀਤੀ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਮੁਲਤਾਨੀ ਨੂੰ ਪਹਿਲਾਂ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਟੈਕਨੀਕਲ ਆਡਿਟ, ਪੀਐਸਪੀਸੀਐਲ ਜਲੰਧਰ ਵਿੱਚ ਸਟੋਰ ਕੀਪਰ ਵਜੋਂ ਤਾਇਨਾਤ ਕੀਤਾ ਗਿਆ ਸੀ।ਇਸਦੇ ਖਿਲਾਫ ਪੀਐਸਪੀਸੀਐਲ ਵੇਰਕਾ ਅੰਮ੍ਰਿਤਸਰ ਦੇ ਸਟੋਰ ਕੀਪਰ ਸ਼ਰਨਜੀਤ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਸ਼ਰਨਜੀਤ ਨੇ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਨੰਬਰ ‘ਤੇ ਆਡੀਓ-ਵੀਡੀਓ ਸਬੂਤਾਂ ਨਾਲ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਨੇ ਐਕਸੀਅਨ ਨਾਲ ਆਪਣੇ ਕਾਰਜਕਾਲ ਦੌਰਾਨ ਸਟੋਰ ਦੇ ਸਾਮਾਨ ਦੀ ਨਿਰੀਖਣ ਰਿਪੋਰਟ ਉਸਦੇ ਹੱਕ ਵਿੱਚ ਭੇਜਣ ਬਦਲੇ 15 ਲੱਖ ਰੁਪਏ ਦੀ ਰਿਸ਼ਵਤ ਲਈ ਸੀ। ਹੁਣ ਸ਼ਿਕਾਇਤਕਰਤਾ ਨੂੰ ਨੌਕਰੀ ‘ਤੇ ਬਹਾਲ ਕਰਨ ਦੀ ਸਿਫ਼ਾਰਸ਼ ਦੇ ਬਦਲੇ 20 ਲੱਖ ਹੋਰ ਮੰਗ ਰਿਹਾ ਸੀ। ਕਿਉਂਕਿ ਸ਼ਿਕਾਇਤਕਰਤਾ ਨੂੰ ਸਟਾਕ ਵੈਰੀਫਿਕੇਸ਼ਨ ਰਿਪੋਰਟ ਦੇ ਆਧਾਰ ‘ਤੇ ਮੁਅੱਤਲ ਕਰ ਦਿੱਤਾ ਗਿਆ ਸੀ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਦੋਸ਼ਾਂ ਦੀ ਜਾਂਚ ਕੀਤੀ ਅਤੇ ਪਾਇਆ ਕਿ ਸੁਖਵਿੰਦਰ ਸਿੰਘ ਮੁਲਤਾਨੀ ਨੇ ਸ਼ਿਕਾਇਤਕਰਤਾ ਸ਼ਰਨਜੀਤ ਸਿੰਘ ਤੋਂ ਬਹਾਲੀ ਲਈ ਤਿੰਨ ਕਿਸ਼ਤਾਂ ਵਿੱਚ ਰਿਸ਼ਵਤ ਲਈ ਸੀ। ਸ਼ਰਨਜੀਤ ਨੇ ਮੁਲਤਾਨੀ ਨੂੰ ਤਿੰਨ ਕਿਸ਼ਤਾਂ ਵਿੱਚ 15 ਲੱਖ ਰੁਪਏ ਦਿੱਤੇ ਸਨ, ਪਰ ਮੁਲਤਾਨੀ ਇੰਨਾ ਲਾਲਚੀ ਹੋ ਗਿਆ ਕਿ ਉਸ ਨੇ ਸ਼ਰਨਜੀਤ ਦੀ ਬਹਾਲੀ ਦੀ ਰਿਪੋਰਟ ਤਿਆਰ ਕਰਨ ਦੇ ਬਦਲੇ 20 ਲੱਖ ਰੁਪਏ ਹੋਰ ਮੰਗ ਲਏ।ਬੁਲਾਰੇ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *

Visitor : Visitor