ਨਿਊਜ਼ ਡੈਸਕ, ਪ੍ਰਾਈਮ ਪੋਸਟ ਪੰਜਾਬ
ਰਾਜਸਥਾਨ ਦੇ ਦੌਸਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਰਾਜਸਥਾਨ ਪੁਲਿਸ ਨੇ ਇੱਕ ਵੱਡਾ ਹਾਦਸਾ ਹੋਣ ਤੋਂ ਬਚਾ ਲਿਆ ਹੈ। ਦੱਸ ਦੇਈਏ ਕਿ ਰਾਜਸਥਾਨ ਪੁਲਿਸ ਨੇ ਦੌਸਾ ਵਿੱਚ ਵੱਡੀ ਮਾਤਰਾ ਵਿੱਚ ਵਿਸਫੋਟਕ ਸੱਮਗਰੀ ਜ਼ਬਤ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਸਫੋਟਕ ਗੈਰ-ਕਾਨੂੰਨੀ ਢੰਗ ਨਾਲ ਲਿਆਂਦਾ ਗਿਆ ਸੀ। ਪੁਲਿਸ ਨੇ 1000 ਕਿਲੋ ਵਿਸਫੋਟਕ ਦੇ ਨਾਲ 65 ਡੇਟੋਨੇਟਰ ਵੀ ਜ਼ਬਤ ਕੀਤੇ ਹਨ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਪਹਿਲਾਂ 1000 ਕਿਲੋਗ੍ਰਾਮ ਵਿਸਫੋਟਕ ਬਰਾਮਦ
ਦੱਸ ਦੇਈਏ ਕਿ 12 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਜਸਥਾਨ ਦੇ ਦੌਸਾ ਜ਼ਿਲ੍ਹੇ ਦੇ ਦੌਰੇ ‘ਤੇ ਜਾ ਰਹੇ ਹਨ। ਇਸ ਦੌਰੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਮੁੰਬਈ ਐਕਸਪ੍ਰੈੱਸ ਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਨ ਜਾ ਰਹੇ ਹਨ। ਪਰ ਇਸ ਤੋਂ ਪਹਿਲਾਂ ਦੌਸਾ ਵਿੱਚ 1000 ਕਿਲੋ ਵਿਸਫੋਟਕ ਬਰਾਮਦ ਹੋਇਆ । ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਨੂੰ ਲੈ ਕੇ ਦੌਸਾ ਦੀ ਪੁਲਸ ਅਲਰਟ ਮੋਡ ‘ਤੇ ਆ ਗਈ ਹੈ।
ਸ਼ੱਕੀ ਵਾਹਨ ‘ਚੋਂ 65 ਡੈਟੋਨੇਟਰ ਅਤੇ 40 ਪੇਟੀ ਬਾਰੂਦ ਬਰਾਮਦ ਹੋਏ
ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਗਸ਼ਤ ਦੌਰਾਨ ਕੁਲੈਕਟਰ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਇਕ ਸ਼ੱਕੀ ਵਾਹਨ ਦੇਖਿਆ। ਇਸ ਤੋਂ ਬਾਅਦ ਜਦੋਂ ਪੁਲਿਸ ਨੇ ਗੱਡੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਇਸ ਦਾ ਡਰਾਈਵਰ ਡਰ ਗਿਆ, ਫਿਰ ਜਦੋਂ ਪੁਲਸ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਉਥੋਂ 65 ਡੇਟੋਨੇਟਰ ਅਤੇ 40 ਪੇਟੀਆਂ ਬਾਰੂਦ ਦੀਆਂ ਬਰਾਮਦ ਹੋਈਆਂ।
ਦੱਸ ਦੇਈਏ ਕਿ ਪੁਲਿਸ ਜਿਸ ਗੱਡੀ ਤੋਂ ਧਮਾਕਾਖੇਜ਼ ਸਮੱਗਰੀ ਬਰਾਮਦ ਹੋਈ ਉਸ ਦੇ ਡਰਾਈਵਰ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਧਮਾਕਾਖੇਜ਼ ਸਮੱਗਰੀ ਦਾ ਕਾਰੋਬਾਰ ਕਦੋਂ ਤੋਂ ਕਰ ਰਿਹਾ ਹੈ ? ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਤੋਂ ਪੁੱਛ ਰਹੀ ਹੈ ਕਿ ਉਹ ਇਹ ਕਿੱਥੋਂ ਸਪਲਾਈ ਕਰਦਾ ਹੈ ?

