Visitor : Visitor
,

ਸ਼ਰਮਸਾਰ ਘਟਨਾ : 18 ਸਾਲ ਦੇ ਲੜਕੇ ਨੇ ਡੇਢ ਸਾਲ ਦੀ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ : ਇੱਥੋਂ ਦੇ ਪਿੰਡ ਬੱਡੇਵਾਲ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਇਕ 17-18 ਸਾਲ ਦੇ ਲੜਕੇ ਨੇ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਜਾਣਕਾਰੀ ਅਨੁਸਾਰ ਰਾਜਾ ਨਾਮਕ ਲੜਕਾ ਪਿੰਡ ਬੱਡੇਵਾਲ ਦੀ ਰਹਿਣ ਵਾਲੀ ਡੇਢ ਸਾਲ ਦੀ ਬੱਚੀ ਨੂੰ ਕੁਝ ਖਾਣ ਦੇ ਬਹਾਨੇ ਆਪਣੇ ਨਾਲ ਲੈ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ : ਇੱਥੋਂ ਦੇ ਪਿੰਡ ਬੱਡੇਵਾਲ ‘ਚ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਉਸ ਸਮੇਂ ਸਾਹਮਣੇ ਆਈ, ਜਦੋਂ ਇਕ 17-18 ਸਾਲ ਦੇ ਲੜਕੇ ਨੇ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ।

ਜਾਣਕਾਰੀ ਅਨੁਸਾਰ ਰਾਜਾ ਨਾਮਕ ਲੜਕਾ ਪਿੰਡ ਬੱਡੇਵਾਲ ਦੀ ਰਹਿਣ ਵਾਲੀ ਡੇਢ ਸਾਲ ਦੀ ਬੱਚੀ ਨੂੰ ਕੁਝ ਖਾਣ ਦੇ ਬਹਾਨੇ ਆਪਣੇ ਨਾਲ ਲੈ ਗਿਆ। ਇੱਥੇ ਉਸ ਨੇ ਇੱਕ ਖਾਲੀ ਪਲਾਟ ਵਿੱਚ ਮਾਸੂਮ ਬੱਚੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਖੁਦ ਬੱਚੀ ਨੂੰ ਘਰ ਲੈ ਆਇਆ। ਉਹ ਲੜਕੀ ਨੂੰ ਘਰ ਛੱਡ ਕੇ ਫਰਾਰ ਹੋ ਗਿਆ। ਬੱਚੀ ਦੇ ਬੁਰੀ ਤਰ੍ਹਾਂ ਰੋਣ ਦੀ ਆਵਾਜ਼ ਸੁਣ ਕੇ ਮਾਂ ਨੇ ਦੇਖਿਆ ਕਿ ਬੱਚੀ ਦੇ ਕੱਪੜੇ ਖੂਨ ਨਾਲ ਲੱਥਪੱਥ ਸਨ। ਇਹ ਸਭ ਦੇਖ ਕੇ ਮਾਂ ਦੇ ਹੋਸ਼ ਉੱਡ ਗਏ। ਉਸ ਨੇ ਤੁਰੰਤ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *

Visitor : Visitor