ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੀ ਟੀਮ ਦਾ ਵਿਸਥਾਰ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਦੇ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ ਨੇ ਇਸ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਬਲਬੀਰ ਸਿੰਘ ਸਿੱਧੂ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬਲਵੀਰ ਸਿੱਧੂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਪ੍ਰਚਾਰ-ਪ੍ਰਸਾਰ ਲਈ ਤਨਦੇਹੀ ਤੇ ਲਗਨ ਨਾਲ ਕੰਮ ਕਰਨਗੇ।

