Visitor : Visitor
,

ਪੁਲਿਸ ਨੇ ਕੀਤੇ 8 ਲੁਟੇਰੇ ਕਾਬੂ, ਮੁਲਜ਼ਮਾਂ ਕੋਲੋਂ ਪਿਸਤੌਲ, ਕਾਰ ਸਣੇ 22 ਮੋਬਾਈਲ ਬਰਾਮਦ 

  ਬਿਊਰੋ, ਪ੍ਰਾਈਮ ਪੋਸਟ ਪੰਜਾਬ  ਮੰਡੀ ਗੋਬਿੰਦਗੜ੍ਹ : ਪੰਜਾਬ ਵਿਚ ਸ਼ਰਾਰਤੀ ਅਨਸਰਾਂ ਲਗਾਤਾਰ ਲੁੱਟ-ਖੋਹ ਦੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹੇ ਹੀ ਇਕ ਗਿਰੋਹ ਨੂੰ ਕਾਬੂ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ‘ਚ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ…

 

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਮੰਡੀ ਗੋਬਿੰਦਗੜ੍ਹ : ਪੰਜਾਬ ਵਿਚ ਸ਼ਰਾਰਤੀ ਅਨਸਰਾਂ ਲਗਾਤਾਰ ਲੁੱਟ-ਖੋਹ ਦੇ ਵਾਰਦਾਤ ਨੂੰ ਅੰਜ਼ਾਮ ਦੇ ਰਹੇ ਹਨ। ਅਜਿਹੇ ਹੀ ਇਕ ਗਿਰੋਹ ਨੂੰ ਕਾਬੂ ਕਰਨ ਵਿਚ ਪੁਲਿਸ ਨੇ ਸਫ਼ਲਤਾ ਹਾਸਲ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ‘ਚ ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਇਕ ਗਿਰੋਹ ਦੇ 8 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਗੋਬਿੰਦਗੜ੍ਹ ਥਾਣੇ ਦੇ SHO ਆਕਾਸ਼ ਦੱਤ ਨੇ ਦੱਸਿਆ ਕਿ ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਅੱਠ ਮੈਂਬਰੀ ਗਰੋਹ ਨੂੰ ਕਾਬੂ ਕਰ ਲਿਆ ਗਿਆ ਹੈ। ਇਸ ਦੌਰਾਨ ਇਨ੍ਹਾਂ ਕੋਲੋਂ 1 ਪਿਸਤੌਲ, 22 ਮੋਬਾਈਲ ਫੋਨ, ਇਕ ਕਾਰ ਅਤੇ ਕੁਝ ਹੋਰ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਕਾਬੂ ਕੀਤੇ ਦੋਸ਼ੀ ਲੁਟੇਰਿਆਂ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

Visitor : Visitor