ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 13 ਫਰਵਰੀ 2023 : ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮਿਸ ਨਵਜੋਤ ਕੌਰ ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸ਼ਿਲਪਾ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ, ਸਰਦੂਲਗੜ੍ਹ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਮਕਸਦ ਲਈ ਮਾਨਸਾ ਵਿੱਚ ਅੱਠ, ਬੁਢਲਾਡਾ ਵਿੱਚ ਤਿੰਨ ਅਤੇ ਸਰਦੂਲਗੜ ਵਿੱਚ ਤਿੰਨ ਬੈਂਚ ਦਾ ਗਠਨ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਸ਼ਿਲਪਾ ਨੇ ਦੱਸਿਆ ਕਿ ਮਾਨਸਾ ਵਿਖੇ ਅਡੀਸ਼ਨਲ ਸੈਸ਼ਨਜ ਜੱਜ ਸ਼੍ਰੀ ਮਨਦੀਪ ਢਿੱਲੋਂ, , ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮਿਸ ਅਮਿਤਾ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਸੁਮਿਤ ਭੱਲਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਤੁਲ ਕੰਬੋਜ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਹਰਪ੍ਰੀਤ ਸਿੰਘ, ਚੇਅਰਮੈਨ ਪਰਮਾਨੈਂਟ ਲੋਕ ਅਦਾਲਤ ਸ਼੍ਰੀ ਰਾਜ ਪਾਲ ਸਿੰਘ ਤੇਜੀ ਸਰਦੂਲਗੜ ਵਿਖੇ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਗੁਰਦਰਸ਼ਨ ਸਿੰਘ, ਸਬ ਡੀਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਸ਼੍ਰੀ ਅਨੂਪ ਸਿੰਘ ਅਤੇ ਬੁਢਲਾਡਾ ਵਿਖੇ ਸਬ ਡੀਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਪੰਕਜ ਵਰਮਾ, ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਸ਼੍ਰੀ ਅਮਰਜੀਤ ਸਿੰਘ ਤੇ ਆਧਾਰਿਤ ਬੈਂਚਾਂ ਵੱਲੋਂ 1946 ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਬੈਂਚਾਂ ਵਿੱਚ ਐਡਵੋਕੇਟ ਮਿਸ ਬਲਵੀਰ ਕੌਰ, ਗੁਰਕਿ੍ਰਪਾਲ ਸਿੰਘ ਟਿਵਾਣਾ, ਰਿਸ਼ੂ ਸਿੰਗਲਾ, ਪਰਵਿੰਦਰ ਸਿੰਘ, ਬੀਰ ਦਵਿੰਦਰ ਸਿੰਘ, ਅਤੇ ਮੈਂਬਰ ਤਰਸੇਮ ਚੰਦ, ਤਰਸੇਮ ਚੰਦ ਸੇਮੀ, ਮਿਸ ਸ਼ਸ਼ੀ ਬਾਲਾ ਅਤੇ ਮਿਸ ਲੇਖਾ ਰਾਣੀ, ਸੁਰਿੰਦਰ ਕੁਮਾਰ, ਨਰਿੰਦਰ ਸਿੰਘ ਅਤੇ ਮਿਸ ਮੀਨੂ ਮਿਤਲ ਸ਼ਾਮਿਲ ਸਨ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਆਪਸੀ ਸਮਝੌਤੇ ਰਾਹੀਂ ਕੀਤਾ ਗਿਆ। ਨਿਪਟਾਰਾ ਕੀਤੇ ਗਏ ਕੁੱਲ 1946 ਕੇਸਾਂ ਵਿੱਚ 13,16,71,994/- ਰੁਪੇ ਦੇ ਅਵਾਰਡ ਪਾਸ ਕੀਤੇ ਗਏ।
ਜ਼ਿਲ੍ਹਾ ਅਤੇ ਸੈਸ਼ਨਜ ਜੱਜ ਮਿਸ ਨਵਜੋਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੇ ਇਸ ਕੌਮੀ ਲੋਕ ਅਦਾਲਤ ਵਿੱਚ ਚੰਗੀ ਦਿਲਚਸਪੀ ਦਿਖਾਈ। ਇਸ ਕੌਮੀ ਲੋਕ ਅਦਾਲਤ ਤੋਂ ਪਹਿਲਾਂ ਇਸ ਦੀ ਸਫਲਤਾ ਲਈ ਅਨੇਕਾਂ ਵੈਬੀਨਾਰ ਅਤੇ ਮੀਟਿੰਗਾਂ ਰਾਹੀਂ ਜਾਗਰੂਕਤਾ ਫੈਲਾਈ ਗਈ ਸੀ ਜਿਸ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ।

