ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਟੀਕਾਕਰਣ ਮੁਹਿੰਮ ਦਾ ਆਗਾਜ਼
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 14 ਫਰਵਰੀ 2023 : ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਓ ਲਈ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਜ਼ਿਲ੍ਹਾ ਮਾਨਸਾ ਦੇ ਪਸ਼ੂਆਂ ਲਈ ਸਰਕਾਰ ਵੱਲੋਂ 82 ਹਜ਼ਾਰ ਰੁਪਏ ਦੀਆਂ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸ੍ਰੀ ਹਰਜਿੰਦਰਪਾਲ ਗੋਜਰਾ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਮਾਨਸਾ ਦੀਆਂ 20 ਟੀਮਾਂ ਵੱਲੋਂ ਪਸ਼ੂ ਪਾਲਕਾਂ ਦੇ ਘਰ ਅਤੇ ਗਊਸ਼ਾਲਾਵਾਂ ਵਿਖੇ ਜਾ ਕੇ ਟੀਕਾਕਰਣ ਕੀਤਾ ਜਾਵੇਗਾ। ਇਹ ਟੀਕਾਕਰਣ ਮੁਹਿੰਮ 15 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਪਸ਼ੂ ਪਾਲਕਾਂ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਦੀ ਟੀਮ ਨੂੰ ਪੂਰਨ ਸਹਿਯੋਗ ਕਰਨ।

