Visitor : Visitor
,

ਵਿਆਹੁਤਾ ਦੀ ਸ਼ੱਕੀ ਹਾਲਤ ‘ਚ ਮੌਤ, ਮਾਪਿਆਂ ਵੱਲੋਂ ਗਲਾ ਘੁੱਟ ਕੇ ਕਤਲ ਕਰਨ ਦਾ ਦੋਸ਼

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਲੁਧਿਆਣਾ : ਲੁਧਿਆਣਾ ਦੇ ਪਿੰਡ ਮੱਤੇਵਾੜਾ ਵਿੱਚ ਇੱਕ ਵਿਆਹੁਤਾ ਨੇ ਆਪਣੇ ਸਹੁਰਿਆਂ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦੋਂ ਕਿ ਉਸ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਬਿਕਰਮਜੀਤ ਕੌਰ (26) ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪਿੰਡ ਰਾਜੁਲ ਵਾਸੀ ਅਮਰ ਸਿੰਘ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਲੁਧਿਆਣਾ : ਲੁਧਿਆਣਾ ਦੇ ਪਿੰਡ ਮੱਤੇਵਾੜਾ ਵਿੱਚ ਇੱਕ ਵਿਆਹੁਤਾ ਨੇ ਆਪਣੇ ਸਹੁਰਿਆਂ ਵੱਲੋਂ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦੋਂ ਕਿ ਉਸ ਦੇ ਮਾਪਿਆਂ ਨੇ ਦੋਸ਼ ਲਾਇਆ ਕਿ ਬਿਕਰਮਜੀਤ ਕੌਰ (26) ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਹੈ। ਪਿੰਡ ਰਾਜੁਲ ਵਾਸੀ ਅਮਰ ਸਿੰਘ ਦੀ ਸ਼ਿਕਾਇਤ ’ਤੇ ਮ੍ਰਿਤਕਾ ਦੇ ਪਤੀ ਕ੍ਰਿਸ਼ਨ ਧੀਰ, ਸੱਸ ਸੱਤਿਆ ਦੇਵੀ ਅਤੇ ਨਨਾਣ ਬਿੰਦੂ ਇਸ਼ਮੀਤ ਖ਼ਿਲਾਫ਼ ਦਾਜ ਲਈ ਮੌਤ ਦਾ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ।

ਰਾਜੂਲ ਵਾਸੀ ਅਮਰ ਸਿੰਘ ਵੱਲੋਂ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦੀ ਲੜਕੀ ਬਿਕਰਮਜੀਤ ਕੌਰ ਦਾ ਵਿਆਹ ਮਾਰਚ 2021 ਵਿੱਚ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਉਸ ਦੀ ਲੜਕੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੀ ਅਕਸਰ ਸਹੁਰੇ ਘਰ ਕੁੱਟਮਾਰ ਕੀਤੀ ਜਾਂਦੀ ਸੀ। ਕਈ ਵਾਰ ਫੈਸਲਾ ਵੀ ਕਰਵਾਇਆ ਗਿਆ। 13 ਫਰਵਰੀ ਨੂੰ ਪਤਾ ਲੱਗਾ ਕਿ ਅਟੈਕ ਕਾਰਨ ਉਸ ਦੀ ਬੇਟੀ ਦੀ ਮੌਤ ਹੋ ਗਈ ਹੈ। ਜਦੋਂ ਉਹ ਪਰਿਵਾਰ ਸਮੇਤ ਮੱਤੇਵਾੜਾ ਪਹੁੰਚੇ ਤਾਂ ਸਾਰੇ ਸਹੁਰੇ ਘਰੋਂ ਗਾਇਬ ਸਨ।

ਉਸ ਨੇ ਬੇਟੀ ਦੀ ਮੌਤ ਦੇ ਹਮਲੇ ਦਾ ਸ਼ੱਕ ਜਤਾਇਆ। ਜਦੋਂ ਉਨ੍ਹਾਂ ਜਾਂਚ ਕੀਤੀ ਤਾਂ ਗਲੇ ‘ਤੇ ਰੱਸੀ ਦੇ ਨਿਸ਼ਾਨ ਸਨ। ਇਸ ਤੋਂ ਬਾਅਦ ਉਸ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। ਜਾਂਚ ਅਧਿਕਾਰੀ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ l

Leave a Reply

Your email address will not be published. Required fields are marked *

Visitor : Visitor