Visitor : Visitor

ਰਾਜਪਾਲ-ਮੁੱਖ ਮੰਤਰੀ ਵਿਵਾਦ : ਮੁੱਖ ਮੰਤਰੀ ਰਾਜਪਾਲ ਨੂੰ ਨਹੀਂ ਤਾਂ ਸੂਬੇ ਦੇ ਲੋਕਾਂ ਨੂੰ ਜਵਾਬ ਦੇਣ : ਪ੍ਰੋ. ਚੰਦੂਮਾਜਰਾ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਖਿੱਚੋਤਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਦਲ ਚੁਣੀ ਹੋਈ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਨੂੰ ਸਹੀ ਨਹੀਂ ਸਮਝਦਾ ਪਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਚੱਲ ਰਹੀ ਖਿੱਚੋਤਾਣ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਦਲ ਚੁਣੀ ਹੋਈ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ ਵਿੱਚ ਰਾਜਪਾਲ ਦੀ ਦਖਲਅੰਦਾਜ਼ੀ ਨੂੰ ਸਹੀ ਨਹੀਂ ਸਮਝਦਾ ਪਰ ਰਾਜਪਾਲ ਵੱਲੋਂ ਉਠਾਏ ਗਏ ਸਵਾਲ ਬਹੁਤ ਗੰਭੀਰ ਹਨ।

ਜੇਕਰ ਮੁੱਖ ਮੰਤਰੀ ਨੇ ਆਪਣਾ ਜਵਾਬ ਰਾਜਪਾਲ ਨੂੰ ਨਹੀਂ ਦੇਣਾ ਹੈ ਤਾਂ ਘੱਟੋ-ਘੱਟ ਉਹ ਪੰਜਾਬ ਦੇ ਲੋਕਾਂ ਨੂੰ ਜ਼ਰੂਰ ਦੇ ਦੇਣ ਕਿਉਂਕਿ ਜੋ ਕੁਝ ਵੀ ਹੋ ਰਿਹਾ ਹੈ, ਪੰਜਾਬ ਦੇ ਲੋਕਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਰਿਹਾ ਹੈ। ਇਸ ਦੀ ਸਭ ਤੋਂ ਵੱਡੀ ਮਿਸਾਲ ਬਾਬਾ ਫ਼ਰੀਦ ਹੈਲਥ ਯੂਨੀਵਰਸਿਟੀ ਵੱਲੋਂ ਭਰਤੀ ਕੀਤੇ ਗਏ 271 ਮਾਹਿਰ ਡਾਕਟਰਾਂ ਵਿੱਚੋਂ ਸਿਰਫ਼ 90 ਡਾਕਟਰਾਂ ਦਾ  ਹੀ ਜੁਆਇਨ ਕਰਨਾ  ਹੈ।

ਪੰਜਾਬ ਵਿੱਚ ਵਰਕ ਕਲਚਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਝੂਠ ਬੋਲ ਕੇ ਕੰਮ ਚਲਾ ਰਹੇ ਹਨ। ਉਹ ਪਿਛਲੇ ਮਹੀਨਿਆਂ ਵਿੱਚ 5 ਵਾਰ ਪੰਜਾਬੀ ਯੂਨੀਵਰਸਿਟੀ ਆ ਚੁੱਕੇ ਹਨ, ਪਰ ਯੂਨੀਵਰਸਿਟੀ ਨੂੰ ਇੱਕ ਰੁਪਏ ਦੀ ਵੀ ਗਰਾਂਟ ਨਹੀਂ ਦਿੱਤੀ। ਪੰਜਾਬ ਦੀ ਤਾਪ ਬਿਜਲੀ ਦੀ ਪੈਦਾਵਾਰ 50 ਫੀਸਦੀ ਤੱਕ ਘੱਟ ਗਈ ਹੈ ਅਤੇ ਲੋਕ ਜਵਾਬ ਮੰਗ ਰਹੇ ਹਨ ਪਰ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ ਹੈ।

ਇਸ ਮੌਕੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ ਪੀਏਸੀ ਕਮੇਟੀ ਮੈਂਬਰ ਸੁਖਵਿੰਦਰ ਪਾਲ ਸਿੰਘ ਮਿੰਟਾ, ਚੰਦੂਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਕੈਪਟਨ ਖੁਸ਼ਵੰਤ ਸਿੰਘ, ਇਕਬਾਲ ਸਿੰਘ ਅਤੇ ਫੌਜੀ ਚੱਢਾ ਸਮੇਤ ਕਈ ਅਕਾਲੀ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *

Visitor : Visitor