Visitor : Visitor

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ- ‘ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ’

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਹਰਿਆਣਾ ਦਿੱਲੀ ਬਾਰਡਰ ‘ਤੇ ਸੋਨੀਪਤ ਕੋਲ ਸੜਕ ਹਾਦਸੇ ਵਿਚ ਮਾਰੇ ਗਏ ਫਿਲਮ ਅਭਿਨੇਤਾ ਦੀਪ ਸਿੱਧੂ ਦੀ ਮੌਤ ਨੂੰ ਅੱਜ 15 ਫਰਵਰੀ ਨੂੰ ਇਕ ਸਾਲ ਹੋ ਗਿਆ ਹੈ। ਜਗਰਾਓਂ ਵਿਚ ਅੱਜ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਦੀਪ ਸਿੱਧੂ ਦੇ ਚਾਹੁਣ ਤੇ ਪਰਿਵਾਰ ਵਾਲੇ ਅੱਜ ਉਸ ਨੂੰ ਯਾਦ ਕਰਕੇ ਕਾਫੀ ਭਾਵੁਕ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਹਰਿਆਣਾ ਦਿੱਲੀ ਬਾਰਡਰ ‘ਤੇ ਸੋਨੀਪਤ ਕੋਲ ਸੜਕ ਹਾਦਸੇ ਵਿਚ ਮਾਰੇ ਗਏ ਫਿਲਮ ਅਭਿਨੇਤਾ ਦੀਪ ਸਿੱਧੂ ਦੀ ਮੌਤ ਨੂੰ ਅੱਜ 15 ਫਰਵਰੀ ਨੂੰ ਇਕ ਸਾਲ ਹੋ ਗਿਆ ਹੈ। ਜਗਰਾਓਂ ਵਿਚ ਅੱਜ ਉਨ੍ਹਾਂ ਦੀ ਬਰਸੀ ਮਨਾਈ ਜਾ ਰਹੀ ਹੈ। ਦੀਪ ਸਿੱਧੂ ਦੇ ਚਾਹੁਣ ਤੇ ਪਰਿਵਾਰ ਵਾਲੇ ਅੱਜ ਉਸ ਨੂੰ ਯਾਦ ਕਰਕੇ ਕਾਫੀ ਭਾਵੁਕ ਹਨ। ਮਸਤੂਆਣਾ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। ਇਸ ਮੌਕੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਸ਼ਾਮਲ ਹੋਏ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਨੇ ਵੀ ਦੀਪ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੀਪ ਸਿੱਧੂ ਨੇ ਦਿੱਲੀ ਮੋਰਚਾ ਜਿੱਤਣ ਦੀ ਮਹਿੰਗੀ ਕੀਮਤ ਚੁਕਾਈ ਪਈ। ਉਨ੍ਹਾਂ ਕਿਹਾ ਕਿ ਹਕੂਮਤ ਖਿਲਾਫ ਸਿਰ ਚੁੱਕਣ ਵਾਲੇ ਨੂੰ ਮਰਵਾ ਦਿੱਤਾ ਜਾਂਦਾ ਹੈ। ਕਿਸੇ ਦਾ ਐਕਸੀਡੈਂਟ ਜਾਂ ਕਿਸੇ ਨੂੰ ਗੋਲੀ ਨਾਲ ਮਰਵਾ ਦਿੱਤਾ ਜਾਂਦਾ ਹੈ। ਬਲਕੌਰ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿਚ ਹੈ ਤੇ ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।

ਦੂਜੇ ਪਾਸੇ ਵਾਰਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਵੀ ਕਿਹਾ ਕਿ ਹਿੰਦੋਸਤਾਨ ਦੀ ਹਕੂਮਤ ਨੇ ਧੋਖੇ ਨਾਲ ਦੀਪ ਸਿੱਧੂ ਨੂੰ ਸ਼ਹੀਦ ਕੀਤਾ ਹੈ। ਇਸ ਸਾਜ਼ਿਸ਼ ਨੂੰ ਹਾਦਸੇ ਦੀ ਸ਼ਕਲ ਦਿੱਤੀ ਗਈ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਦੀਪ ਸਿੱਧੂ ਦੀ ਗਰਲਫ੍ਰੈਂਡ ਰੀਨਾ ਰਾਏ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਸੜਕ ਹਾਦਸੇ ਵਿਚ ਮੌਤ ਹੋਈ ਹੈ, ਕਿਸੇ ਸਾਜ਼ਿਸ਼ ਤਹਿਤ ਉਸ ਨੂੰ ਮਾਰਿਆ ਨਹੀਂ ਗਿਆ। ਦੀਪ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਹਾਦਸੇ ਦੇ ਪਿੱਛੇ ਸਾਜ਼ਿਸ਼ ਦਾ ਨਾਂ ਦੇ ਕੇ ਗੁੰਮਰਾਹ ਕੀਤਾ ਗਿਆ।

Leave a Reply

Your email address will not be published. Required fields are marked *

Visitor : Visitor