Visitor : Visitor
,

ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਕਸ਼ਨ, ਜਿਲ੍ਹਾ ਸਿੱਖਿਆ ਅਫਸਰ ਨੂੰ  ਕੀਤਾ ਸਸਪੈਂਡ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਤਰਨਤਾਰਨ : ਭ੍ਰਿਸ਼ਟਾਚਾਰ ਖ਼ਿਲਾਫ਼ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫਸਰ (DEO) ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਹ ਕਾਰਵਾਈ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ‘ਤੇ ਕੀਤੀ ਗਈ ਹੈ। DEO ਨੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਦੇ ਸਬੰਧ ਵਿੱਚ ਸਰਕਾਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਤਰਨਤਾਰਨ : ਭ੍ਰਿਸ਼ਟਾਚਾਰ ਖ਼ਿਲਾਫ਼ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਾਰਵਾਈ ਕਰਦਿਆਂ ਤਰਨਤਾਰਨ ਦੇ ਜ਼ਿਲ੍ਹਾ ਸਿੱਖਿਆ ਅਫਸਰ (DEO) ਨੂੰ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਦੱਸ ਦੇਈਏ ਕਿ ਇਹ ਕਾਰਵਾਈ ਗ੍ਰਾਂਟਾਂ ਵਿੱਚ ਹੇਰਾਫੇਰੀ ਕਰਨ ‘ਤੇ ਕੀਤੀ ਗਈ ਹੈ। DEO ਨੇ ਬੱਚਿਆਂ ਨੂੰ ਦਿੱਤੀਆਂ ਜਾਣ ਵਾਲੀਆਂ ਵਰਦੀਆਂ ਦੀ ਖਰੀਦ ਦੇ ਸਬੰਧ ਵਿੱਚ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਕੀਤੀ।

ਇਸ ਸਬੰਧੀ ਪ੍ਰਮੁੱਖ ਸਕੱਤਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ ) ਨਿਯਮਾਵਾਲੀ 1970 ਤਹਿਤ ਕਾਰਵਾਈ ਕੀਤੀ ਗਈ ਹੈ। ਮੁਅੱਤਲੀ ਦੌਰਾਨ ਉਸ ਦਾ ਸਟੇਸ਼ਨ ਜਲੰਧਰ ਰਹੇਗਾ ਤੇ ਉਸ ਨੂੰ ਇਸ ਸਮੇਂ ਦੌਰਾਨ ਤੈਅ-ਸ਼ੁਦਾ ਮਾਣ-ਭੱਤਾ ਹੀ ਮਿਲਣਯੋਗ ਹੋਵੇਗਾ।

Leave a Reply

Your email address will not be published. Required fields are marked *

Visitor : Visitor